ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦਾ ਛਾਪਾ, ਦਿਨ ਚੜ੍ਹਦਿਆਂ ਹੀ ਘਰ ਪੁੱਜੀ ਟੀਮ
Thursday, Nov 30, 2023 - 10:49 AM (IST)
ਅਮਲੋਹ : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਖੇ ਘਰ 'ਚ ਈ. ਡੀ. ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਪੈਰੋਲ
ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਸਾਧੂ ਸਿੰਘ ਧਰਮਸੋਤ ਦੇ ਨਾਲ ਠੇਕੇਦਾਰ ਹਰਮੋਹਿੰਦਰ ਸਿੰਘ ਦੇ ਘਰ ਵੀ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇਹ ਛਾਪੇਮਾਰੀ ਜੰਗਲਾਤ ਵਿਭਾਗ 'ਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੇ ਦੋਸ਼ਾਂ 'ਚ ਹੋਏ ਘਪਲੇ ਦੇ ਮਾਮਲੇ 'ਚ ਕੀਤੀ ਗਈ ਹੈ। ਇਸ ਦੌਰਾਨ ਈ. ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ 'ਚ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲ 'ਚ ਵੱਡੀ ਘਟਨਾ, 9ਵੀਂ ਦੇ ਵਿਦਿਆਰਥੀ ਨੇ ਹੈੱਡਮਾਸਟਰ ਦੇ ਸਿਰ 'ਤੇ ਮਾਰੀ ਲੋਹੇ ਦੀ ਰਾਡ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 6 ਫਰਵਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਸਾਬਕਾ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਧਰਮਸੋਤ 'ਤੇ ਰੁੱਖ ਕੱਟਣ ਦੇ ਮਾਮਲੇ 'ਚ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ, ਜਿਸ ਮਗਰੋਂ ਉਨ੍ਹਾਂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਸਬੰਧੀ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8