ਪੰਜਾਬ ਦੇ ਨਸ਼ਾ ਤਸਕਰਾਂ ਦੀਆਂ ਜ਼ਬਤ ਕੀਤੀਆਂ ਗਈਆਂ 51 ਕਰੋੜ ਦੀਆਂ ਜਾਇਦਾਦਾਂ ਦੀ ਜਾਂਚ ਕਰਾਏਗਾ ED

11/30/2023 2:30:34 PM

ਚੰਡੀਗੜ੍ਹ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਪੰਜਾਬ 'ਚ ਨਸ਼ਾ ਤਸਕਰਾਂ ਦੀ ਜ਼ਬਤ ਕੀਤੀ ਗਈ ਜਾਇਦਾਦ 'ਤੇ ਕਾਰਵਾਈ ਕਰਨ ਦੀ ਤਿਆਰੀ 'ਚ ਹੈ। ਇਸ ਕਾਰਵਾਈ ਰਾਹੀਂ ਇਹ ਪਤਾ ਲਗਾਇਆ ਜਾਵੇਗਾ ਕਿ ਕਿਤੇ ਇਨ੍ਹਾਂ ਜਾਇਦਾਦਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਤਾਂ ਨਹੀਂ ਕੀਤੀ ਗਈ। 

ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਰੋਪੜ ਜ਼ਿਲ੍ਹੇ 'ਚ ਨਸ਼ਾ ਤਸਕਰ ਜਗਦੀਸ਼ ਭੋਲਾ ਦੀ ਜ਼ਬਤ ਕੀਤੀ ਗਈ ਜ਼ਮੀਨ 'ਚ ਕੀਤੀ ਜਾ ਰਹੀ ਨਾਜਾਇਜ਼ ਮਾਇਨਿੰਗ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਮੁਤਾਬਕ ਸੂਬੇ 'ਚ ਮੌਜੂਦ ਸਾਰੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਵੇਰਵਾ ਲਿਆ ਜਾਵੇਗਾ। ਨਸ਼ਿਆਂ ਦੇ ਮਾਮਲਿਆਂ ਨਾਲ ਜੁੜੀਆਂ ਇਨ੍ਹਾਂ ਜਾਇਦਾਦਾਂ ਨੂੰ ਜ਼ਬਤ ਕੀਤਿਆਂ 10 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ। 

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਪੰਜਾਬ 'ਚ ਹੁਣ ਤੱਕ ਕਰੀਬ 51 ਕਰੋੜ ਦੀਆਂ ਅਜਿਹੀਆਂ ਜਾਇਦਾਦਾਂ ਇਨਫੋਰਸਮੈਂਟ ਵਿਭਾਗ ਵੱਲੋਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ, ਜੋ ਨਸ਼ਾ ਤਸਕਰੀ ਤੋਂ ਕੀਤੀ ਗਈ ਕਮਾਈ ਨਾਲ ਖਰੀਦੀਆਂ ਗਈਆਂ ਸਨ। ਈਡੀ ਕੋਲ ਇਨ੍ਹਾਂ 'ਚੋਂ ਕਈਆਂ ਬਾਰੇ ਕੋਈ ਜ਼ਿਆਦਾ ਜਾਣਕਾਰੀ ਨਹੀਂ ਹੈ, ਪਰ ਹੁਣ ਇਹ ਜਾਣਕਾਰੀ ਨਵੇਂ ਸਿਰੇ ਤੋਂ ਇਕੱਠੀ ਕੀਤੀ ਜਾਵੇਗੀ। ਈ.ਡੀ ਦੀ ਕਾਰਵਾਈ ਦਾ ਮੁੱਖ ਕੇਂਦਰ ਖੇਤੀਬਾੜੀ ਲਈ ਖਰੀਦੀ ਗਈ ਜ਼ਮੀਨ ਹੋਵੇਗੀ ਕਿਉਂਕਿ ਨਸ਼ਾ ਤਸਕਰ ਕਮਾਈ ਗਈ ਡਰੱਗ ਮਨੀ ਨਾਲ ਜ਼ਿਆਦਾਤਰ ਜ਼ਮੀਨ ਹੀ ਖਰੀਦਦੇ ਹਨ। ਇਸ ਮੌਕੇ ਦੋਆਬਾ ਤੇ ਮਾਲਵਾ 'ਚ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ 'ਤੇ ਵਿਭਾਗ ਦੀ ਤਿੱਖੀ ਨਜ਼ਰ ਹੋਵੇਗੀ। 

ਇਹ ਵੀ ਪੜ੍ਹੋ- ਮਾਂ-ਧੀ ਸਣੇ 6 ਕਤਲ ਦੇ ਮਾਮਲਿਆਂ 'ਚ ਲੋੜੀਂਦਾ ਗੈਂਗਸਟਰ ਜੱਸਾ ਹੈਪੋਵਾਲ ਗ੍ਰਿਫ਼ਤਾਰ, ਪਿਸਤੌਲ ਤੇ ਕਾਰਤੂਸ ਬਰਾਮਦ

ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ, ਅੰਮ੍ਰਿਤਸਰ ਤੇ ਮੁਕਤਸਰ 'ਚ ਸਭ ਤੋਂ ਵੱਧ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਨਸ਼ਾ ਤਸਕਰਾਂ ਵੱਲੋਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਹਿਮਾਚਲ ਆਦਿ ਸੂਬਿਆਂ 'ਚ ਵੀ ਜਾਇਦਾਦਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੀ ਜਾਂਚ-ਪੜਤਾਲ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।  

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harpreet SIngh

This news is Content Editor Harpreet SIngh