ਸਿੱਖਿਆ ਬੋਰਡ ਨੇ ਜਾਰੀ ਕੀਤਾ ਨਵੇਂ ਸਾਲ ਦਾ ਕੈਲੰਡਰ
Saturday, Jan 12, 2019 - 03:38 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵਲੋਂ ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਕੈਲੰਡਰ ਜਾਰੀ ਕੀਤਾ ਗਿਆ ਹੈ। ਚੇਅਰਮੈਨ ਨਾਲ ਗੱਲਬਾਤ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੇਅਰਮੈਨ, ਸਿੱਖਿਆ ਬੋਰਡ ਵਲੋਂ ਕੀਤੇ ਜਾ ਰਹੇ ਕੰਮ ਦੀ ਤਾਰੀਫ ਕੀਤੀ ਅਤੇ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੋੜਾਂ ਰੁਪਏ ਦਫਤਰ ਨੂੰ ਮਿਲਣ 'ਤੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਧਾਈ ਦਿੱਤਾ। ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਚੇਅਰਮੈਨ ਨੂੰ ਇਹ ਵੀ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੇ ਦਫਤਰ ਨੂੰ ਕਿਸੇ ਵੀ ਕੰਮ ਲਈ ਸਲਾਹ ਦੀ ਲੋੜ ਪਵੇਗੀ ਤਾਂ ਉਹ ਹਮੇਸ਼ਾ ਮੌਜੂਦ ਹਨ।
