ਸਿੱਖਿਆ ਵਿਭਾਗ ਵਲੋਂ ਅਪਾਹਜ ਕਰਮਚਾਰੀਆਂ ਲਈ ਵੱਡੀ ਰਾਹਤ, ਕੀਤਾ ਇਹ ਐਲਾਨ

Friday, Oct 30, 2020 - 06:07 PM (IST)

ਸਿੱਖਿਆ ਵਿਭਾਗ ਵਲੋਂ ਅਪਾਹਜ ਕਰਮਚਾਰੀਆਂ ਲਈ ਵੱਡੀ ਰਾਹਤ, ਕੀਤਾ ਇਹ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀਆਂ ਹਦਾਇਤਾਂ 'ਤੇ ਸਕੂਲ ਸਿੱਖਿਆ ਵਿਭਾਗ ਨੇ ਅਪਾਹਜ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਬਾਰੇ ਦੀਕਸ਼ਾ ਪਲੇਟਫਾਰਮ 'ਤੇ ਸੰਗਠਿਤ ਸਰਕਾਰੀ ਆਨ ਲਾਈਨ ਸਿਖਲਾਈ (ਆਈ.ਜੀ.ਓ.ਟੀ.) ਸਬੰਧੀ ਪ੍ਰਸੋਨਲ ਵਿਭਾਗ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਦਫਤਰਾਂ 'ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼

ਇਸ 'ਚ ਸਮੂਹ ਵਿਭਾਗਾਂ ਦੇ ਮੋਹਰਲੀ ਕਤਾਰ ਦੇ ਸਟਾਫ਼ ਨੂੰ ਆਈ.ਜੀ.ਓ.ਟੀ. ਪਲੇਟਫਾਰਮ ਰਾਹੀਂ ਆਨ ਲਾਈਨ ਟ੍ਰੇਨਿਗ ਕੋਰਸ ਮੁਕੰਮਲ ਕਰਨ ਲਈ ਲਿਖਿਆ ਗਿਆ ਸੀ। ਪ੍ਰੋਗਰੈਸਿਵ ਫੈਡਰੇਸ਼ਨ ਫਾਰ ਦੀ ਬਲਾਈਂਡ ਵਲੋਂ ਦਿੱਤੇ ਗਏ ਮੰਗ ਪੱਤਰ ਦੇ ਸਬੰਧ ਵਿੱਚ ਸਿੱਖਿਆ ਵਿਭਾਗ ਨੇ ਨੇਤਰਹੀਣ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦੇ ਹੋਏ ਦੀਕਸ਼ਾ ਐਪ ਟ੍ਰੇਨਿੰਗ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ: ਸਕੂਲ ਦੀਆਂ ਕੰਧਾਂ 'ਤੇ ਲਿਖ਼ੇ ਖਾਲਿਸਤਾਨ ਦੇ ਨਾਅਰੇ, ਲੋਕਾਂ 'ਚ ਦਹਿਸ਼ਤ ਦਾ ਮਾਹੌਲ


author

Shyna

Content Editor

Related News