ਸਿੱਖਿਆ ਵਿਭਾਗ ਦੇ ਦਫਤਰੀ ਕਾਮੇ 26 ਨੂੰ ਦੇਣਗੇ ਰੋਸ ਧਰਨਾ

09/25/2017 11:56:15 AM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੀ ਸੂਬਾ ਬਾਡੀ ਦੇ ਸੱਦੇ 'ਤੇ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲੇ ਅੰਦਰ 26 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਡੀ. ਸੀ. ਦਫਤਰ ਦੇ ਬਾਹਰ ਦੁਪਹਿਰ 2 ਵਜੇ ਰੋਸ ਧਰਨਾ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗਗਨਦੀਪ ਸਿੰਘ ਬੇਦੀ ਨੇ ਦੱਸਿਆ ਕਿ ਇਸ ਧਰਨੇ 'ਚ ਹਰਸਿਮਰਨ ਸਿੰਘ ਸੋਥਲ ਸੂਬਾ ਪ੍ਰਧਾਨ ਉਚੇਚੇ ਤੌਰ 'ਤੇ ਸ਼ਾਮਲ ਹੋਣਗੇ ਅਤੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫਤਰੀ ਕਾਮਿਆਂ ਦੀਆਂ ਮੰਗਾਂ ਨੂੰ ਸਰਕਾਰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਇਸ ਲਈ ਮਜਬੂਰਨ ਹੁਣ ਰੋਸ ਧਰਨਿਆਂ ਦਾ ਰਸਤਾ ਅਪਣਾਉਣਾ ਪਿਆ ਹੈ। ਇਸ ਸਮੇਂ ਚੇਅਰਮੈਨ ਮਨਜੀਤ ਸਿੰਘ ਸੁਖਨਾ, ਪ੍ਰਧਾਨ ਗਗਨਦੀਪ ਸਿੰਘ ਬੇਦੀ, ਜਨਰਲ ਸਕੱਤਰ ਬਲਜੀਤ ਸਿੰਘ ਮਾਨ, ਖਜ਼ਾਨਚੀ ਸੰਦੀਪ ਕੁਮਾਰ, ਸੂਬਾ ਕਮੇਟੀ ਮੈਂਬਰ ਅਮਨਦੀਪ ਸਿੰਘ ਨੰਬਰਦਾਰ ਤੇ ਜੋਗਿੰਦਰ ਸਿੰਘ ਬਰਾੜ ਅਤੇ ਜ਼ਿਲਾ ਕਮੇਟੀ ਦੇ ਸਮੂਹ ਮੈਂਬਰ ਸ਼ਾਮਲ ਹੋਏ। ਇਸ ਮੌਕੇ ਸੂਬਾ ਕਮੇਟੀ ਮੈਂਬਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਦਫਤਰੀ ਕਾਮਿਆਂ ਪ੍ਰਤੀ ਮਾੜਾ ਵਤੀਰਾ ਅਤੇ ਸ਼ਬਦਾਵਲੀ ਸਬੰਧੀ ਗੁਰੇਜ਼ ਨਾ ਕੀਤਾ ਗਿਆ ਤਾਂ ਭਵਿੱਖ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


Related News