ਸਕੂਲ ਸਿੱਖਿਆ ਮਹਿਕਮੇ ਨੇ ਉਲੀਕੀ ''ਹਫਤਾਵਾਰੀ ਕਵਿੱਜ਼'' ਦੀ ਰੂਪ-ਰੇਖਾ

Thursday, Oct 15, 2020 - 04:34 PM (IST)

ਸਕੂਲ ਸਿੱਖਿਆ ਮਹਿਕਮੇ ਨੇ ਉਲੀਕੀ ''ਹਫਤਾਵਾਰੀ ਕਵਿੱਜ਼'' ਦੀ ਰੂਪ-ਰੇਖਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਸਕੂਲ ਸਿੱਖਿਆ ਮਹਿਕਮੇ ਵੱਲੋਂ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਕਰਵਾਇਆ ਗਿਆ ਸੀ, ਜਿਸ ਦੇ ਪਹਿਲੇ ਪੜਾਅ ਦੌਰਾਨ ਸਾਹਮਣੇ ਆਏ ਨਤੀਜਿਆਂ ਦੇ ਆਧਾਰ ’ਤੇ ਹੁਣ ਮਹਿਕਮੇ ਨੇ ਹਫ਼ਤਾਵਾਰੀ ਕਵਿੱਜ਼ ਸ਼ੁਰੂ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਹੈ ਤਾਂ ਜੋ ਸਾਹਮਣੇ ਆਈਆਂ ਕਮੀਆ ਨੂੰ ਦੂਰ ਕੀਤਾ ਜਾ ਸਕੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਦੇ ਰਾਹੀਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ 21 ਸਤੰਬਰ ਤੋਂ 3 ਅਕਤੂਬਰ ਤੱਕ ਕੀਤੇ ਗਏ ਸਰਵੇ ਦੌਰਾਨ ਕਈ ਕਮੀਆਂ ਸਾਹਮਣੇ ਆਈਆਂ ਹਨ।

ਇਸ ਕਰਕੇ ਇਨ੍ਹਾਂ ਨੂੰ ਘਾਟਾਂ ਨੂੰ ਦੂਰ ਕਰਨ ਲਈ 18 ਅਕਤੂਬਰ ਤੋਂ ਲੈ ਕੇ 8 ਨਵੰਬਰ ਤੱਕ ਹਰ ਐਤਵਾਰ ਕਵਿੱਜ਼ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਕਵਿੱਜ਼ ਹਫ਼ਤਾਵਾਰੀ ਟੈਸਟ ਦੇ ਰੂਪ 'ਚ ਹੋਵੇਗਾ। ਇਸ 'ਚ ਪੰਜਾਬੀ, ਹਿੰਦੀ, ਅੰਗਰੇਜ਼ੀ, ਸਮਾਜਿਕ, ਗਣਿਤ ਅਤੇ ਸਾਇੰਸ ਦੇ ਵਿਸ਼ਿਆਂ ਦੇ ਆਧਾਰ ’ਤੇ ਕੁੱਲ 30 ਸਵਾਲ ਪੁੱਛੇ ਜਾਇਆ ਕਰਨਗੇ। ਸਤੰਬਰ 'ਚ ਕਰਵਾਏ ਗਏ ਸਰਵੇਖਣ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸਾਹਮਣੇ ਆਏ ਸਭ ਤੋਂ ਕਮਜ਼ੋਰ ਪੱਖਾਂ ’ਤੇ ਆਧਾਰਤ ਕਵਿੱਜ਼ ਦੌਰਾਨ ਪ੍ਰਸ਼ਨ ਹੋਣਗੇ। ਜ਼ਿਕਰਯੋਗ ਹੈ ਕਿ ਇਹ ਸਰਵੇ ਤਿੰਨ ਪੜਾਵਾਂ 'ਚ ਆਯੋਜਿਤ ਕਰਵਾਇਆ ਜਾ ਰਿਹਾ ਹੈ। 
 


author

Babita

Content Editor

Related News