ਸਿੱਖਿਆ ਵਿਭਾਗ ਐਕਸ਼ਨ ’ਚ, ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ

Saturday, Dec 03, 2022 - 10:33 PM (IST)

ਸਿੱਖਿਆ ਵਿਭਾਗ ਐਕਸ਼ਨ ’ਚ, ਸਿਆਸੀ ਸਰਗਰਮੀਆਂ ’ਚ ਸ਼ਾਮਲ ਹੋਣ ਵਾਲੇ ਅਧਿਆਪਕਾਂ ’ਤੇ ਹੋਵੇਗੀ ਕਾਰਵਾਈ

ਲੁਧਿਆਣਾ (ਵਿੱਕੀ)–ਸਰਕਾਰੀ ਸਕੂਲਾਂ ’ਚ ਡਿਊਟੀ ਨਿਭਾਅ ਰਹੇ ਅਧਿਆਪਕ ਜੋ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਰਗਰਮੀ ’ਚ ਹਿੱਸਾ ਲੈਂਦੇ ਹਨ, ’ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਤਿਰਛੀ ਨਜ਼ਰ ਹੈ। ਹੁਣ ਵਿਭਾਗ ਨੇ ਇਸ ਤਰ੍ਹਾਂ ਦੀਆਂ ਸਰਗਰਮੀਆਂ ’ਚ ਸ਼ਾਮਲ ਹੋਣ ਵਾਲੇ ਅਧਿਆਪਕਾਂ ’ਤੇ ਨਕੇਲ ਕੱਸਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧ ’ਚ ਅੱਜ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ/ਸੈਕੰਡਰੀ ਸਿੱਖਿਆ) ਨੂੰ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ’ਚ ਆਇਆ ਹੈ ਕਿ ਸਕੂਲ ਸਿੱਖਿਆ ਵਿਭਾਗ ’ਚ ਤਾਇਨਾਤ ਕੁਝ ਅਧਿਆਪਕ ਅਤੇ ਉਨ੍ਹਾਂ ਵੱਲੋਂ ਪੜ੍ਹਾਏ ਜਾਣ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਅਣਦੇਖਿਆ ਕਰਦਿਆਂ ਸਿਆਸੀ ਸਰਗਰਮੀਆਂ ’ਚ ਹਿੱਸਾ ਲੈ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਐਲਾਨ, ਰਾਸ਼ਨ ਸਬੰਧੀ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਹੁਕਮ, ਪੜ੍ਹੋ Top 10

ਇਹ ਸਰਵਿਸ ਰੂਲ ਦੀ ਉਲੰਘਣਾ ਹੈ ਅਤੇ ਇਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪ੍ਰਤੀਕੂਲ ਪ੍ਰਭਾਵ ਪੈ ਰਿਹਾ ਹੈ। ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਇਸ ਤਰ੍ਹਾਂ ਦਾ ਕੋਈ ਕੇਸ ਆਇਆ ਤਾਂ ਤੁਰੰਤ ਸਬੰਧਤ ਅਧਿਆਪਕ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਰਿਪੋਰਟ ਹੈੱਡ ਆਫਿਸ ਦੇ ਧਿਆਨ ’ਚ ਲਿਆਂਦੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : AGTF ਨੂੰ ਮਿਲੀ ਵੱਡੀ ਸਫ਼ਲਤਾ, ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ


author

Manoj

Content Editor

Related News