ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪਈਆਂ ਭਾਜੜਾਂ, ਸਿੱਖਿਆ ਵਿਭਾਗ ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
Sunday, Jun 30, 2024 - 02:55 PM (IST)
ਕਪੂਰਥਲਾ (ਮਹਾਜਨ)-ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜ਼ਿਲ ’ਤੇ ਦੇਰ ਸ਼ਾਮ ਸਿੱਖਿਆ ਵਿਭਾਗ ਦੇ ਇਕ ਮੁਲਾਜ਼ਮ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਸਬ-ਡਿਵੀਜ਼ਨ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸ ਨੇ ਦੱਸਿਆ ਕਿ ਉਕਤ ਕਲਰਕ ਨੇ ਕੰਪਿਊਟਰ ਦੀਆਂ ਤਾਰਾਂ ਨੂੰ ਪੱਖੇ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਾਸੀ ਸ਼ੇਖੂਪੁਰ ਵਜੋਂ ਹੋਈ ਹੈ, ਜੋ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਹੁਣ ਵ੍ਹਟਸਐੱਪ ’ਤੇ ਵੀ ਦਰਜ ਕਰਵਾ ਸਕੋਗੇ FIR,ਬਦਲੇ ਰਹੇ ਨੇ ਇਹ ਕਾਨੂੰਨ
ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਸ਼ਾਮ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੌਥੀ ਮੰਜਿਲ ’ਤੇ ਕਮਰਾ ਨੰਬਰ 409 ’ਚ ਸਿੱਖਿਆ ਵਿਭਾਗ ਦੇ ਕਲਰਕ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ ਗਈ। ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਦੇ ਬਾਅਦ ਡੀ. ਐੱਸ. ਪੀ. ਸਬ-ਡਿਵੀਜ਼ਨ ਹਰਪ੍ਰੀਤ ਸਿੰਘ, ਥਾਣਾ ਸਦਰ ਦੇ ਐੱਸ. ਐੱਚ. ਓ. ਸੋਨਮਦੀਪ ਕੌਰ ਅਤੇ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਫਿਲਹਾਲ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾਇਆ ਗਿਆ ਹੈ। ਡੀ. ਐੱਸ. ਪੀ. ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਾਮਲੇ ਦੀ ਜਾਂਚ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜੋ ਵੀ ਕਾਰਵਾਈ ਹੋਵੇਗੀ ਉਹ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: PUBG ਦੀ ਦੀਵਾਨਗੀ ਨੇ ਲਈ 12ਵੀਂ ਦੇ ਵਿਦਿਆਰਥੀ ਦੀ ਜਾਨ, ਮਾਂ ਨੇ ਰੋਕਿਆ ਤਾਂ ਕਰ ਲਈ ਖ਼ੁਦਕੁਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।