ਪੰਜਾਬ ਦੇ ਸਿੱਖਿਆ ਵਿਭਾਗ ਦਾ ਅਹਿਮ ਫ਼ੈਸਲਾ! ਫ਼ਾਰਗ ਹੋਣਗੇ ਇਹ ਅਧਿਆਪਕ

Friday, Sep 06, 2024 - 01:34 PM (IST)

ਲੁਧਿਆਣਾ: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਆਰਜੀ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਹੋਏ ਹਨ। ਪੰਜਾਬ ਸਕੂਲ ਸਿੱਖਿਆ ਡਾਇਰੈਕਟਰ ਸੈਕੰਡਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।

PunjabKesari

ਇਹ ਖ਼ਬਰ ਵੀ ਪੜ੍ਹੋ - ਹੋਟਲ ਦੇ ਕਮਰੇ 'ਚ ਮੁੰਡੇ ਦੀ ਮੌਤ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਪ੍ਰੇਮਿਕਾ ਖ਼ਿਲਾਫ਼ FIR ਦਰਜ

ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਕੁਝ ਅਧਿਆਪਕਾਂ ਦੀਆਂ ਵੱਖ-ਵੱਖ ਸਕੂਲਾਂ ਤੇ ਅਦਾਰਿਆਂ ਵਿਚ ਆਰਜੀ ਡਿਊਟੀਆਂ ਲਗਾਈਆਂ ਗਈਆਂ ਸਨ। ਵਿਭਾਗ ਵੱਲੋਂ ਹੁਣ ਅਗਸਤ-ਸਤੰਬਰ 2024 ਦੌਰਾਨ ਆਨਲਾਈਨ ਪੋਰਟਲ ਰਾਹੀਂ ਟੀਚਰ ਟਰਾਂਸਫਰ ਪਾਲਿਸੀ 2019 ਤਹਿਤ ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੌਰਾਨ ਜਿਹੜੇ ਸਕੂਲਾਂ ਵਿਚ ਅਧਿਆਪਕ ਆਰਜੀ ਤੌਰ 'ਤੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਸਕੂਲਾਂ ਵਿਚ ਜੇਕਰ ਕਿਸੇ ਹੋਰ ਅਧਿਆਪਕ ਦੀ ਪੱਕੇ ਤੌਰ 'ਤੇ ਆਨਲਾਈਨ ਵਿਧੀ ਰਾਹੀਂ ਬਦਲੀ ਹੋ ਜਾਂਦੀ ਹੈ ਤਾਂ ਆਰਜੀ ਡਿਊਟੀ ਵਾਲੇ ਅਧਿਆਪਕ ਨੂੰ ਫਾਰਗ ਕਰ ਦਿੱਤਾ ਜਾਵੇ ਅਤੇ ਆਨਲਾਈਨ ਪੋਰਟਲ ਰਾਹੀਂ ਬਦਲੀ ਹੋ ਕੇ ਆਏ ਅਧਿਆਪਕ ਨੂੰ ਜੁਆਇੰਨ ਕਰਵਾਇਆ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News