ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ
Friday, Oct 11, 2024 - 06:46 PM (IST)
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮੀਟਿੰਗ 18 ਅਕਤੂਬਰ 2024 ਨੂੰ ਮਨਾਈ ਜਾਣ ਵਾਲੀ ਹੈ। ਇਸ ਮੀਟਿੰਗ ਦਾ ਮਕਸਦ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਵਿੱਦਿਆਕਾਰੀ ਪ੍ਰਗਤੀ ਬਾਰੇ ਜਾਣਕਾਰੀ ਦੇਣਾ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਹੋਰ ਯਤਨਾਂ ਬਾਰੇ ਵਿਚਾਰ ਚਰਨਾ ਕਰਨੀ ਹੈ। ਇਸ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਸਕੂਲਾਂ ਵਿਚ ਸਫਾਈ ਮੁਹਿੰਮ, ਖੇਡਾਂ ਦੀ ਪ੍ਰਗਤੀ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਸੁਧਾਰ ਕਰਨ ਲਈ ਢੰਗ ਤਰੀਕੇ ਤਜਵੀਜ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
ਇਸ ਮੀਟਿੰਗ ਵਿਚ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਦੇ ਨਾਲ-ਨਾਲ ਜ਼ੀਰੋ ਡਰਾਪ ਆਊਟ ਨੂੰ ਲਗਾਤਾਰ ਅਪਣਾਉਣ 'ਤੇ ਭਰੋਸਾ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਗਤੀਆਂ ਬਾਰੇ ਰਿਪੋਰਟਾਂ ਮਾਪਿਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਤੁਰੰਤ ਰਿਪੋਰਟ ਦੇਣ ਦੀ ਹਦਾਇਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e