ਵਿਦਿਆਰਥੀਆਂ ਦੀਆਂ ਪ੍ਰੀਖ਼ਿਆਵਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਫ਼ੁਰਮਾਨ

Friday, Nov 24, 2023 - 05:46 AM (IST)

ਲੁਧਿਆਣਾ (ਵਿੱਕੀ)- ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖ਼ਿਆਵਾਂ ਤੋਂ ਪਹਿਲਾਂ ਵਿਭਾਗ ਨੇ ਸਕੂਲ ਪ੍ਰਮੁੱਖਾਂ, ਅਧਿਆਪਕਾਂ ਅਤੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਛੁੱਟੀਆਂ ਨੂੰ ਲੈ ਕੇ ਇਕ ਪੱਤਰ ਜਾਰੀ ਕੀਤਾ ਹੈ। ਦਰਅਸਲ ਪ੍ਰੀਖਿਆਵਾਂ ਦਾ ਸਮਾਂ ਨੇੜੇ ਆਉਂਦੇ ਹੀ ਕਈ ਅਧਿਆਪਕ ਵੱਖ-ਵੱਖ ਤਰ੍ਹਾਂ ਦੀਆਂ ਛੁੱਟੀਆਂ ਲਈ ਅਰਜ਼ੀਆਂ ਦੇਣੀਆਂ ਸ਼ੁਰੂ ਕਰ ਦਿੰਦੇ ਹਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਕਿਉਂਕਿ ਜੇਕਰ ਵਿਸ਼ਾ ਮਾਹਿਰ ਅਧਿਆਪਕ ਸਕੂਲਾਂ ’ਚੋਂ ਛੁੱਟੀਆਂ ’ਤੇ ਰਹਿਣਗੇ ਤਾਂ ਪ੍ਰੀਖਿਆਵਾਂ ਦੇ ਦਿਨਾਂ ’ਚ ਵਿਦਿਆਰਥੀਆਂ ਨੂੰ ਰਵੀਜ਼ਨ ਕੌਣ ਕਰਵਾਏਗਾ?

ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓਜ਼ ਭੇਜਣ ਵਾਲੇ ਸਾਵਧਾਨ! ਲੁਧਿਆਣਾ ਦੇ ਵਿਅਕਤੀ ਨੂੰ ਹੋਈ 3 ਸਾਲ ਦੀ ਕੈਦ

ਇਸ ਦੌਰਾਨ ਵਿਭਾਗ ਨੇ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਹੀ ਪੱਤਰ ਜਾਰੀ ਕਰ ਕੇ ਸਾਫ ਕਰ ਦਿੱਤਾ ਹੈ ਕਿ ਛੁੱਟੀਆਂ ਲਈ ਆਉਣ ਵਾਲੀਆਂ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਦੱਸ ਦੇਈਏ ਕਿ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਵਾਲੇ ਜ਼ਿਆਦਾਤਰ ਅਧਿਆਪਕਾਂ ਦੇ ਬੱਚਿਆਂ ਦੇ ਪੇਪਰ ਵੀ ਇਨ੍ਹਾਂ ਮਹੀਨਿਆਂ ’ਚ ਹੁੰਦੇ ਹਨ। ਇਸ ਦੌਰਾਨ ਬੱਚਿਆਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਵੀ ਅਧਿਆਪਕ ਚਾਈਲਡ ਕੇਅਰ ਲੀਵ ਜਾਂ ਹੋਰ ਤਰਕ ਦੇ ਕੇ ਛੁੱਟੀ ਲਈ ਅਪਲਾਈ ਕਰ ਦਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਅਪੀਲ

ਜਨਵਰੀ ਤੋਂ ਮਾਰਚ ਤੱਕ ਆਉਂਦੀਆਂ ਹਨ ਛੁੱਟੀਆਂ ਦੀਆਂ ਜ਼ਿਆਦਾਤਰ ਅਰਜ਼ੀਆਂ

ਜਾਣਕਾਰੀ ਮੁਤਾਬਕ ਆਗਾਮੀ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਨਿਰਵਿਘਨ ਜਾਰੀ ਰੱਖਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਯਾਤਰਾ ਛੁੱਟੀ ਦੇਣ ਦੇ ਸਬੰਧ ’ਚ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਵਿਸ਼ਵ ਕੱਪ ਫ਼ਾਈਨਲ ਲਈ PM ਮੋਦੀ ਨੂੰ 'ਪਨੌਤੀ' ਕਹੇ ਜਾਣ ਦੇ ਸਵਾਲ 'ਤੇ ਜਾਣੋ ਕੀ ਬੋਲੇ ਮੁਹੰਮਦ ਸ਼ੰਮੀ

ਜਾਰੀ ਸਹਾਇਕ ਡਾਇਰੈਕਟਰ ਸਕੂਲ ਐਜੂਕੇਸ਼ਨ ਵੱਲੋਂ ਇਸ ਸਬੰਧ ’ਚ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਬੱਚਿਆਂ ਦੀ ਪ੍ਰੀਖਿਆ ਦਾ ਸਮਾਂ ਨੇੜੇ ਆ ਗਿਆ ਹੈ। ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਦੀ ਪੜ੍ਹਾਈ ’ਤੇ ਖਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ। ਅਧਿਆਪਕਾਂ ਵੱਲੋਂ ਪੜ੍ਹਾਈ ਦੇ ਉਦੇਸ਼ ਨੂੰ ਪੂਰਾ ਕਰਨ ਲਈ ਸਕੂਲਾਂ ’ਚ ਨਾਨ-ਟੀਚਿੰਗ ਸਟਾਫ ਦਾ ਵੀ ਕਾਫੀ ਮਹੱਤਵ ਹੈ। ਇਸ ਲਈ ਜਨਵਰੀ, ਫਰਵਰੀ ਅਤੇ ਮਾਰਚ ਮਹੀਨੇ ਦੌਰਾਨ ਚਾਈਲਡ ਕੇਅਰ ਲੀਵ ਅਤੇ ਵਿਦੇਸ਼ ਛੁੱਟੀ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਇਸ ਦੀ ਮਨਜ਼ੂਰੀ ਦੇਣ ਦੇ ਲਈ ਸਿਫਾਰਿਸ਼ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਸਕੋਰਬੋਰਡ ਤੋਂ ਗਾਇਬ ਹੋਇਆ ਰਿੰਕੂ ਸਿੰਘ ਵੱਲੋਂ ਜੜਿਆ ਛੱਕਾ, ਸਹਿਵਾਗ ਨੂੰ ਵੀ ਭਾਰੀ ਪਿਆ ਸੀ ਇਹੀ ਨਿਯਮ (ਵੀਡੀਓ)

ਸਿਰਫ ਇਨ੍ਹਾਂ ਹਾਲਤਾਂ ’ਤੇ ਹੋ ਸਕਦਾ ਹੈ ਵਿਚਾਰ

ਜੇਕਰ ਕਿਸੇ ਅਧਿਕਾਰੀ/ਕਰਮਚਾਰੀ ਦਾ ਬੱਚਾ 3 ਸਾਲ ਤੋਂ ਛੋਟਾ ਹੈ ਜਾਂ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਹੈ ਤਾਂ ਇਸ ਤਰ੍ਹਾਂ ਦੀ ਹਾਲਤ ’ਚ ਚਾਈਲਡ ਕੇਅਰ ਲੀਵ ਦੇ ਸਬੰਧ ਵਿਚ ਸਿਵਲ ਸਰਜਨ ਦੇ ਸਰਟੀਫਿਕੇਟ ਦੀ ਸਿਫਾਰਿਸ਼ ਦੇ ਆਧਾਰ ’ਤੇ ਹੋਰ ਵਿਦੇਸ਼ ਛੁੱਟੀ ਲਈ ਨਾ ਟਾਲਣਯੋਗ ਹਾਲਤਾਂ ’ਚ ਇਨ੍ਹਾਂ ਛੁੱਟੀਆਂ ਦਾ ਫੈਸਲਾ ਹੈੱਡ ਆਫਿਸ ਪੱਧਰ ’ਤੇ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News