ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਹੁਕਮ, ਅੱਜ ਹੀ ਕਰਨਾ ਪਵੇਗਾ ਇਹ ਕੰਮ ਨਹੀਂ ਤਾਂ...
Monday, Mar 20, 2023 - 10:41 AM (IST)
ਲੁਧਿਆਣਾ (ਵਿੱਕੀ) : ਸਕੂਲਾਂ ’ਚ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2023-24 ਦੌਰਾਨ ਆਨਲਾਈਨ ਪਾਲਿਸੀ ਤਹਿਤ ਟਰਾਂਸਫਰ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਭਾਗ ਨੇ ਸਕੂਲਾਂ ਦੇ ਸਟਾਫ਼ ਦੇ ਡਾਟਾ ਨੂੰ ਈ–ਪੰਜਾਬ ਪੋਰਟਲ ’ਤੇ ਅਪਡੇਟ ਕਰਵਾਉਣ ਲਈ ਵਿਭਾਗ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਗੁਰੂ ਗੋਬਿੰਦ ਸਿੰਘ ਮਾਰਗ ਦਾ ਗੇਟ ਟੁੱਟਣ 'ਤੇ SGPC ਨਾਰਾਜ਼, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਜਾਰੀ ਇਕ ਪੱਤਰ ਮੁਤਾਬਕ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਸਕੂਲਾਂ ’ਚ ਖ਼ਾਲੀ ਪਈਆਂ ਅਸਾਮੀਆਂ ਦੀ ਸੂਚੀ ਈ-ਪੰਜਾਬ ਪੋਰਟਲ ’ਤੇ ਸਟਾਫ਼ ਡਾਟਾ ਮੁਤਾਬਕ ਤਿਆਰ ਕੀਤੀ ਜਾਂਦੀ ਹੈ। ਇਸ ਲਈ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਸਕੂਲਾਂ ਦੇ ਸਾਰੇ ਅਧਿਆਪਕਾਂ ਮੁਲਾਜ਼ਮਾਂ ਦਾ ਡਾਟਾ ਈ-ਪੰਜਾਬ ਪੋਰਟਲ ’ਤੇ 20 ਮਾਰਚ ਤੱਕ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਵਿਭਾਗ ਵਲੋਂ ਟਰਾਂਸਫਰ ਦੇ ਖ਼ਾਲੀ ਤੇ ਭਰੇ ਹੋਏ ਅਹੁਦਿਆਂ ਸਬੰਧੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਰੈਲੀ ਮਗਰੋਂ ਹੁਣ ਨਸ਼ਾ-ਮੁਕਤੀ ਯਾਤਰਾ ਵੀ ਮੁਲਤਵੀ
ਇਹੀ ਨਹੀਂ, ਜੇਕਰ ਡਾਟਾ ਅਪਡੇਟ ਨਾ ਹੋਣ ਕਾਰਨ ਵਿਭਾਗ ਨੂੰ ਕਿਸੇ ਅਣਹੋਣੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ