ਮੌਸਮ ਵਿਭਾਗ ਦੀ ਚਿਤਾਵਨੀ ਦੌਰਾਨ ਸਿੱਖਿਆ ਵਿਭਾਗ ਦਾ ਫ਼ੈਸਲਾ, ਸਕੂਲਾਂ ''ਚ ਸਮਰਕੈਂਪ ਲਗਾਉਣ ''ਤੇ ਲਗਾਈ ਪਾਬੰਦੀ
Tuesday, May 28, 2024 - 07:26 PM (IST)
ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਵਿਚ ਪੈ ਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਲਗਾਏ ਜਾ ਰਹੇ ਸਮਰ ਕੈਂਪ 'ਤੇ ਰੋਕ ਲਗਾ ਦਿੱਤੀ ਹੈ। ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ। ਪ੍ਰੰਤੂ ਦਫ਼ਤਰ ਦੇ ਧਿਆਨ ਵਿਚ ਆਇਆ ਹੈ ਕਿ ਸਕੂਲਾਂ ਵਿਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਧੀ ਨੂੰ ਕੈਨੇਡਾ ਦੀ ਫਲਾਈਟ 'ਚ ਬਿਠਾਉਣ ਲਈ ਦਿੱਲੀ ਪਹੁੰਚਿਆ ਪਰਿਵਾਰ, ਜਦੋਂ ਏਅਰਪੋਰਟ ਆਏ ਤਾਂ ਉੱਡੇ ਹੋਸ਼
ਇਸ ਲਈ ਆਪ (ਸਾਰੇ ਸਕੂਲਾਂ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਕੂਲ ਵਿਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8