ਪੱਬਾਂ ਭਾਰ ਹੋਇਆ ਪੰਜਾਬ ਦਾ ਸਿੱਖਿਆ ਵਿਭਾਗ, ਸਕੂਲ ਪ੍ਰਮੁੱਖਾਂ ਅਤੇ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਹੁਕਮ
Wednesday, Mar 08, 2023 - 06:54 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਦੇ ਸਿੱਖਿਆ ਦੇ ਖੇਤਰ ’ਚ ਡ੍ਰੀਮ ਪ੍ਰਾਜੈਕਟ ਸਕੂਲ ਆਫ ਐਮੀਨੈਂਸ ’ਚ ਦਾਖਲੇ ਵਧਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਕਮਰ ਕੱਸ ਲਈ ਹੈ। ਇਸ ਲੜੀ ਤਹਿਤ ਜਿੱਥੇ ਆਏ ਦਿਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਧਿਕਾਰੀਆਂ ਦੀ ਮੀਟਿੰਗ ਲੈ ਰਹੇ ਹਨ, ਉਹ ਹੁਣ ਜ਼ਿਲ੍ਹਾ ਪੱਧਰ ’ਤੇ ਸਕੂਲ ਪ੍ਰਮੁੱਖਾਂ ਨੂੰ ਦਾਖਲੇ ਵਧਾਉਣ ਲਈ ਮੋਟੀਵੇਟ ਕੀਤਾ ਜਾ ਰਿਹਾ ਹੈ। ਖਾਸ ਕਰ ਕੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ’ਤੇ ਫੋਕਸ ਕਰਨ ਨੂੰ ਕਿਹਾ ਗਿਆ ਹੈ। ਮੰਗਲਵਾਰ ਨੂੰ ਖਾਲਸਾ ਸਕੂਲ ਫਾਰ ਗਰਲਜ਼ ਦੇ ਆਡੀਟੋਰੀਅਮ ’ਚ ਹੋਈ ਮੀਟਿੰਗ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਹਰਜੀਤ ਸਿੰਘ ਵਲੋਂ ਸਕੂਲ ਆਫ ਐਮੀਨੈਂਸ ਪ੍ਰਾਜੈਕਟ ਲਈ ਦਾਖਲੇ ਅਤੇ ਮਿਸ਼ਨ 100 ਫੀਸਦੀ ਲਈ ਪ੍ਰਿੰਸੀਪਲ ਅਤੇ ਸਕੂਲ ਪ੍ਰਮੁੱਖਾਂ ਨੂੰ ਪ੍ਰੇਰਿਤ ਕੀਤਾ ਗਿਆ। 2 ਸੈਸ਼ਨਾਂ ’ਚ ਡੀ. ਈ. ਓ. ਹਰਜੀਤ ਸਿੰਘ ਨੇ ਸਕੂਲ ਪ੍ਰਮੁੱਖਾਂ ਨੂੰ ਦਾਖਲਾ ਕਮੇਟੀਆਂ ਬਣਾਉਣ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ, ਪ੍ਰਬੰਧਕ ਕਮੇਟੀਆਂ, ਪਿੰਡਾਂ ਦੀਆਂ ਪੰਚਾਇਤਾਂ, ਮਾਪਿਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਅਗਲੇ ਸਕੂਲ ਸੈਸ਼ਨ ’ਚ ਸਰਕਾਰੀ ਸਮਾਰਟ ਸਕੂਲਾਂ ਵਿਚ ਰਿਕਾਰਡ ਤੋੜ ਦਾਖਲਾ ਯਕੀਨੀ ਬਣਾਉਣ ਅਤੇ ਦਾਖਲਾ ਪ੍ਰਾਜੈਕਟ ’ਚ ਲੁਧਿਆਣਾ ਨੂੰ ਪੰਜਾਬ ’ਚ ਸ਼ਿਖਰ ’ਤੇ ਲਿਆਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ, ਸੂਬਾ ਸਰਕਾਰ ਵਲੋਂ ਜਾਰੀ ਹੋਏ ਸਖ਼ਤ ਹੁਕਮ
ਡੀ. ਈ. ਓ. ਨੇ ਨਵੇਂ ਬਣੇ ਸਕੂਲ ਆਫ ਐਮੀਨੈਂਸ ਦੇ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਨੇੜੇ ਦੇ ਸਰਕਾਰੀ ਸਕੂਲਾਂ ਦੇ ਪ੍ਰਮੁੱਖਾਂ ਨਾਲ ਸੰਪਰਕ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਨ ਕਿ ਛੇਵੀਂ ਕਲਾਸ ਦੇ ਵਿਦਿਆਰਥੀ ਨੇੜੇ ਦੇ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਸਕਣ। ਉਨ੍ਹਾਂ ਨੇ ਸਾਰੇ ਸਕੂਲ ਪ੍ਰਮੁੱਖਾਂ ਅਤੇ ਪ੍ਰਿਸੀਪਲਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਨਵੇਂ ਬਣੇ 16 ਸਕੂਲਾਂ ਲਈ ਜ਼ਿਆਦਾ ਤੋਂ ਜ਼ਿਆਦਾ ਰਜਿਸਟ੍ਰੇਸ਼ਨ ਕਰਵਾਉਣ। ਪ੍ਰਿੰ. ਡਾ. ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਕੂਲਾਂ ਦੇ ਪ੍ਰਮੁੱਖਾਂ ਨੂੰ ਸਮਾਰਟ ਸਕੂਲਾਂ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਨੂੰ ਦਿਖਾਉਂਦੇ ‘ਪੈਂਫਲਿਟ’ ਪ੍ਰਕਾਸ਼ਤ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਟੋਲ ਮੁਕਤ, ਜਾਣੋ ਕੀ ਹੈ ਪੂਰਾ ਮਾਮਲਾ
ਡੀ. ਈ. ਓ. ਲੱਗਣ ਲਈ ਮੰਗੀ ਸਹਿਮਤੀ ਤੇ ਅਸਹਿਮਤੀ
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜ਼ਿਲ੍ਹੇ ’ਚ ਕੰਮ ਕਰ ਰਹੇ ਪੀ. ਐੱਸ. ਗਰੁੱਪ-ਏ ਕਾਡਰ ਦੇ ਪ੍ਰਿੰਸੀਪਲ/ਅਧਿਕਾਰੀਆਂ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ/ਐਲੀਮੈਂਟਰੀ ਸਿੱਖਿਆ) ਲੱਗਣ ਲਈ ਸਹਿਮਤੀ ਅਤੇ ਅਸਹਿਮਤੀ ਮੰਗੀ ਗਈ ਹੈ। ਲੁਧਿਆਣਾ ਜ਼ਿਲ੍ਹੇ ’ਚ ਕੁੱਲ 30 ਪ੍ਰਿੰਸੀਪਲ/ਅਧਿਕਾਰੀਆਂ ਤੋਂ ਇਹ ਸੂਚਨਾ ਮੰਗੀ ਗਈ ਹੈ। ਸਬੰਧਤ ਪ੍ਰਿੰਸੀਪਲ/ਅਧਿਕਾਰੀਆਂ ਨੂੰ 9 ਮਾਰਚ ਤੱਕ ਇਹ ਸੂਚਨਾ ਵਿਭਾਗ ਵਲੋਂ ਜਾਰੀ ਈ-ਮੇਲ ਆਈ. ਡੀ. ’ਤੇ ਭੇਜਣੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਸੂਬਾ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
10 ਮਾਰਚ ਤੱਕ ਅਪਲੋਡ ਕਰਨੇ ਹੋਣਗੇ 5ਵੀਂ ਦੇ ਸੀ. ਸੀ. ਈ. ਅੰਕ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਕਲਾਸ ਦੀ ਫਰਵਰੀ-ਮਾਰਚ 2023 ਦੀ ਪ੍ਰੀਖਿਆ ਲਈ ਸੀ. ਸੀ. ਈ. ਦੇ ਅੰਕ ਸਕੂਲ ਵਲੋਂ ਆਨਲਾਈਨ ਅਪਲੋਡ ਕੀਤੇ ਜਾਣੇ ਹਨ। ਬੋਰਡ ਵਲੋਂ 5ਵੀਂ ਕਲਾਸ ਦੇ ਸੀ. ਸੀ. ਈ. ਦੇ ਅੰਕ ਅਪਲੋਡ ਕਰਨ ਲਈ ਤੀਜੀ ਵਾਰ 10 ਮਾਰਚ ਤੱਕ ਸਮਾਂ ਹੱਦ ’ਚ ਵਾਧਾ ਕੀਤਾ ਗਿਆ ਹੈ। ਇਸ ਸਬੰਧ ’ਚ ਬੋਰਡ ਵਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਐਡੀਮੈਂਟਰੀ ਸਿੱਖਿਆ) ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਸਕੂਲਾਂ ਦੇ ਪ੍ਰਮੁੱਖਾਂ ਨੂੰ ਨਿਰਦੇਸ਼ ਦੇਣ ਕਿ ਬੋਰਡ ਵਲੋਂ ਨਿਰਧਾਰਿਤ ਤਾਰੀਖ਼ ਤੱਕ ਇਹ ਕੰਮ ਕਰਕੇ ਪੱਖ ਪੂਰਨ ਕਰ ਲਿਆ ਜਾਵੇ ਤਾਂ ਕਿ 5ਵੀਂ ਕਲਾਸ ਦਾ ਨਤੀਜਾ ਸਮੇਂ ’ਤੇ ਐਲਾਨ ਕੀਤਾ ਜਾ ਸਕੇ। ਬੋਰਡ ਵਲੋਂ ਪੈਂਡਿੰਗ ਸਕੂਲਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ 10 ਮਾਰਚ ਤੋਂ ਬਾਅਦ ਇਸ ਕੰਮ ਦੇ ਲਈ ਸਮਾਂ ਹੱਦ ’ਚ ਹੋਰ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਅੰਕ ਅਪਲੋਡ ਨਾ ਹੋਣ ਕਾਰਨ ਪ੍ਰੀਖਿਆਰਥੀਆਂ ਦੇ ਨਤੀਜੇ ’ਤੇ ਕੋਈ ਪ੍ਰਭਾਵ ਪੈਂਦਾ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।