ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
Thursday, Apr 30, 2026 - 09:48 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨੂੰ ਸੁਰੱਖਿਅਤ ਰੱਖਣ ਲਈ ਸਿੱਖਿਆ ਵਿਭਾਗ ਨੇ ਇੱਕ ਵੱਡਾ ਅਤੇ ਸਖ਼ਤ ਫ਼ੈਸਲਾ ਲਿਆ ਹੈ। ਵਿਭਾਗ ਦੇ ਨੋਟਿਸ 'ਚ ਆਇਆ ਹੈ ਕਿ ਜਨਗਣਨਾ (ਸੈਂਸਸ) ਜਾਂ ਹੋਰ ਸਰਕਾਰੀ ਸਰਵੇਖਣਾਂ ਦੌਰਾਨ ਪ੍ਰਸ਼ਾਸਨਿਕ ਦਫ਼ਤਰਾਂ ਵੱਲੋਂ ਸਕੂਲਾਂ ਦੇ ਕੰਪਿਊਟਰਾਂ ਤੇ ਲੈਬਾਂ ਦਾ ਸਹਾਰਾ ਲਿਆ ਜਾਂਦਾ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਵਿਭਾਗ ਨੇ ਦੋ-ਟੁੱਕ ਸ਼ਬਦਾਂ 'ਚ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਬਾਹਰੀ ਦਫ਼ਤਰ ਜਾਂ ਗੈਰ-ਵਿੱਦਿਅਕ ਕੰਮ ਲਈ ਸਕੂਲਾਂ ਦੇ ਕੰਪਿਊਟਰ ਸਿਸਟਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਕੰਪਿਊਟਰ ਕਲਾਸਾਂ 'ਚ ਕਿਸੇ ਕਿਸਮ ਦੀ ਖਲਲ ਨਾ ਪਵੇ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ ਹੁਕਮ ਜਾਰੀ
ਡਾਇਰੈਕਟਰ ਜਨਰਲ ਸਕੂਲ ਸਿੱਖਿਆ (ਪੰਜਾਬ) ਦੇ ਦਫ਼ਤਰ ਵੱਲੋਂ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ 'ਚ ਸੈਂਸਸ (ਜਨਗਣਨਾ) ਦਾ ਕੰਮ ਚੱਲ ਰਿਹਾ ਹੈ। ਕੁੱਝ ਦਫ਼ਤਰਾਂ ਵੱਲੋਂ ਸਕੂਲ ਦੀ ਕੰਪਿਊਟਰ ਲੈਬ 'ਚ ਜਾ ਕੇ ਕੰਮ ਕੀਤਾ ਜਾ ਰਿਹਾ ਹੈ ਜਾਂ ਫਿਰ ਦਫ਼ਤਰਾਂ ਦੇ ਕੰਮ ਲਈ ਸਕੂਲਾਂ ਤੋਂ ਕੰਪਿਊਟਰ ਮੰਗਵਾਏ ਜਾ ਰਹੇ ਹਨ। ਵਿਭਾਗ ਨੇ ਤਰਕ ਦਿੱਤਾ ਹੈ ਕਿ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਸੈਂਸਸ ਜਾਂ ਕਿਸੇ ਵੀ ਹੋਰ ਗੈਰ-ਵਿਭਾਗੀ ਕੰਮ ਲਈ ਕਿਸੇ ਵੀ ਸਕੂਲ ਤੋਂ ਕੰਪਿਊਟਰ ਲੈ ਕੇ ਜਾਣ ਜਾਂ ਸਕੂਲ ਦੀ ਕੰਪਿਊਟਰ ਲੈਬ ਵਰਤਣ ਦੀ ਇਜਾਜ਼ਤ ਬਿਲਕੁਲ ਨਾ ਦਿੱਤੀ ਜਾਵੇ। ਵਿਦਿਆਰਥੀਆਂ ਦੇ ਵਿੱਦਿਅਕ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਸਕੂਲਾਂ ਦੇ ਸਰੋਤ ਕੇਵਲ ਅਧਿਆਪਨ ਤੇ ਵਿਦਿਆਰਥੀਆਂ ਦੇ ਲਾਭ ਲਈ ਹੀ ਸੁਰੱਖਿਅਤ ਰੱਖੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
