ਸਿੱਖਿਆ ਮੰਤਰੀ ਦੇ ਕੋਰੋਨਾ ਪਾਜ਼ੇਟਿਵ ਆਉਣ ’ਤੇ 60 ਤੋਂ ਵਧੇਰੇ ਅਧਿਕਾਰੀਆਂ ਨੂੰ ਪਈ ਭਾਜੜ, ਜਾਣੋ ਵਜ੍ਹਾ

07/27/2022 12:03:53 PM

ਅੰਮ੍ਰਿਤਸਰ (ਦਲਜੀਤ) - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਿਚ ਤਹਿਲਕਾ ਮਚ ਗਿਆ ਹੈ। ਰਿਪੋਰਟ ਪਾਜ਼ੇਟਿਵ ਆਉਣ ਤੋਂ ਇਕ ਦਿਨ ਪਹਿਲਾਂ ਮੰਤਰੀ ਵਲੋਂ ਚੰਡੀਗੜ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੀਟਿੰਗ ਹਾਲ ਵਿਚ 60 ਤੋਂ ਵੱਧ ਅਧਿਕਾਰੀਆਂ ਨਾਲ ਹੱਥ ਮਿਲਾ ਕੇ ਸਵਾਗਤ ਸਵੀਕਾਰ ਕੀਤਾ ਗਿਆ ਸੀ। ਸੈਂਕੜੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਸੰਪਰਕ ਵਿਚ ਰਹੇ ਮੰਤਰੀ ਦੇ ਪਾਜ਼ੇਟਿਵ ਹੋਣ ਤੋਂ ਬਾਅਦ ਹੁਣ ਅਧਿਕਾਰੀਆਂ ਨੂੰ ਇਹ ਚਿੰਤਾ ਸਤਾ ਰਹੀ ਹੈ ਕਿ ਉਹ ਵੀ ਕਿਤੇ ਕਰੋਨਾ ਦੀ ਗ੍ਰਿਫਤ ਵਿਚ ਨਾ ਆ ਜਾਣ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦਾ ਚਾਰਜ ਹਰਜੋਤ ਸਿੰਘ ਬੈਂਸ ਨੂੰ ਦਿੱਤਾ ਗਿਆ ਹੈ। ਬੈਂਸ ਵਲੋਂ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਚੰਡੀਗੜ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਵਿਚ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਬੁਲਾਈ ਸੀ। ਇਸ ਦੌਰਾਨ ਮੰਤਰੀ ਬੈਂਸ ਨੇ 60 ਤੋਂ ਵੱਧ ਅਧਿਕਾਰੀਆਂ ਨਾਲ ਹੱਥ ਮਿਲਾਇਆ ਅਤੇ ਸਵਾਲ-ਜਵਾਬ ਦੇ ਦੌਰਾਨ ਮਾਈਕ ਵੀ ਇਕ ਦੂਸਰੇ ਨੂੰ ਫੜਾਇਆ। 

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਕੋਰੋਨਾ ਮਹਾਮਾਰੀ ਦਾ ਦੌਰ ਹੋਣ ਦੇ ਬਾਵਜੂਦ ਮੀਟਿੰਗ ਵਿਚ ਇਕ-ਦੋ ਨੂੰ ਛੱਡ ਕੇ ਮਾਸਕ ਨਹੀਂ ਲਗਾਇਆ ਸੀ। ਇਸ ਦੌਰਾਨ ਮੰਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਭਾਵ ਮੰਤਰੀ ਵਿਚ ਇਕ ਦਿਨ ਪਹਿਲਾਂ ਹੀ ਕੋਰੋਨਾ ਦੇ ਲੱਛਣ ਸਨ। ਹੁਣ ਮੰਤਰੀ ਦੇ ਸੰਪਰਕ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਆਏ ਸਨ, ਉਨ੍ਹਾਂ ਵਿਚ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਡਰ ਰਹੇ ਹਨ ਕਿ ਉਹ ਵੀ ਕੋਰੋਨਾ ਦੀ ਗ੍ਰਿਫਤ ਵਿੱਚ ਨਾ ਆ ਜਾਣ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਜ਼ਿਲ੍ਹੇ ਵਿਚ 150 ਤੋਂ ਪਾਰ ਹੋਇਆ ਕੋਰੋਨਾ ਮਰੀਜ਼ਾਂ ਦਾ ਅੰਕੜਾ
ਸਿਹਤ ਵਿਭਾਗ ਵਲੋਂ ਪਿਛਲੇ 24 ਘੰਟਿਆਂ ਦੌਰਾਨ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 28 ਮਰੀਜ਼ ਪਾਜ਼ੇਟਿਵ ਆਏ ਹਨ। ਜ਼ਿਲ੍ਹੇ ਵਿਚ ਹੁਣ ਮਰੀਜ਼ਾਂ ਦਾ ਅੰਕੜਾ 154 ਹੋ ਗਿਆ ਹੈ। ਸ਼ਹਿਰ ਦੇ ਛਾਤੀ ਰੋਗ ਮਾਹਰ ਡਾਕਟਰ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਖਾਂਸੀ, ਬੁਖਾਰ, ਜੁਕਾਮ ਹੋਣ ਅਤੇ ਕੋਰੋਨਾ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਕੋਰੋਨਾ ਦੀ ਬੀਮਾਰੀ ਦਾ ਸਮੇਂ ’ਤੇ ਇਲਾਜ ਸਭ ਨੂੰ ਠੀਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ’ਤੇ ਲੋਕਾਂ ਨੂੰ ਮਾਸਕ ਲਗਾ ਕੇ ਜਾਣਾ ਚਾਹੀਦਾ ਹੈ ਅਤੇ ਵੈਕਸੀਨੇਸਨ ਜ਼ਰੂਰ ਕਰਵਾਉਣੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ


rajwinder kaur

Content Editor

Related News