ਪੰਜਾਬ ਦੇ ਸਿੱਖਿਆ ਮੰਤਰੀ ਦਾ ਈ. ਟੀ. ਟੀ. ਅਧਿਆਪਕਾਂ ਲਈ ਵੱਡਾ ਐਲਾਨ

07/11/2023 6:35:41 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ. ਟੀ. ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕੰਮਕਾਰ ਇਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ। ਸਿੱਖਿਆ ਮੰਤਰੀ ਮੁਤਾਬਿਕ ਅਧਿਆਪਕਾਂ ਦੀਆਂ ਸਮਾਂਬੱਧ ਤਰੱਕੀਆਂ ਨੂੰ ਮਿੱਥੇ ਸਮੇਂ ਅੰਦਰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਵਿਖੇ ਪਹਿਲਾਂ ਹੀ 'ਪ੍ਰਮੋਸ਼ਨ ਸੈੱਲ' ਦਾ ਗਠਨ ਕੀਤਾ ਜਾ ਚੁੱਕਾ ਹੈ ਪਰ ਈ.ਟੀ.ਟੀ. ਅਧਿਆਪਕਾਂ ਦਾ ਜ਼ਿਲ੍ਹਾ ਕਾਡਰ ਹੋਣ ਕਾਰਨ ਇਹ ਤਰੱਕੀਆਂ ਜ਼ਿਲ੍ਹਾ ਪੱਧਰ ਉਤੇ ਹੀ ਹੋਣੀਆਂ ਹਨ, ਜਿਸ ਲਈ ਵਿਭਾਗ ਵੱਲੋਂ ਲੋਂੜੀਂਦੇ ਨਿਰਦੇਸ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਨ੍ਹਾਂ ਤਾਰੀਖਾਂ ਤੋਂ ਮੁੜ ਭਾਰੀ ਮੀਂਹ ਦਾ ਅਲਰਟ

ਬੈਂਸ ਨੇ ਦੱਸਿਆ ਜਦੋਂ ਉਹ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਨੂੰ ਜਾਨਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਂਦੇ ਹਨ ਤਾਂ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਾ ਰਹੇ ਈ.ਟੀ.ਟੀ. ਅਧਿਆਪਕ ਅਕਸਰ ਹੀ ਸਮਾਂਬੱਧ ਤਰੱਕੀਆਂ ਨਾ ਹੋਣ ਦੀ ਸ਼ਿਕਾਇਤ ਕਰਦੇ ਸਨ, ਜਿਸਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਸਿਰਫ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।  

ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਫਰੀਦਕੋਟ ਹਸਪਤਾਲ ਕਰਵਾਇਆ ਗਿਆ ਦਾਖ਼ਲ

ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਹੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਸਕੂਲਾਂ ਦੇ ਦੌਰੇ ਕਰਨ ਦਾ ਇਹ ਫ਼ਾਇਦਾ ਹੋ ਰਿਹਾ ਹੈ ਕਿ ਉਹ ਅਧਿਆਪਕਾਂ ਦੀ ਹਰ ਮੁਸ਼ਕਲ ਨੂੰ ਨੇੜਿਓਂ ਸਮਝ ਰਹੇ ਹਨ ਅਤੇ ਇਨ੍ਹਾਂ ਮੁਸ਼ਕਲਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਕਰ ਰਹੇ ਹਨ।

ਇਹ ਵੀ ਪੜ੍ਹੋ : ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪ੍ਰਨੀਤ ਕੌਰ ਨੇ ਵੱਡੀ ਨਦੀ ’ਚ ਚੜ੍ਹਾਈ ਸੋਨੇ ਦੀ ਨੱਥ ਤੇ ਚੂੜਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh