ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
Wednesday, Aug 28, 2024 - 05:16 PM (IST)

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ।
ਇਸ ਸੂਚੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।