ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

Friday, May 23, 2025 - 11:50 AM (IST)

ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਚੰਡੀਗੜ੍ਹ/ਕੀਰਤਪੁਰ ਸਾਹਿਬ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਨ੍ਹਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਆਪਣੇ ਹੀ ਵਿਧਾਇਕ 'ਤੇ ਕੀਤੀ ਰੇਡ

ਉਨ੍ਹਾਂ ਨੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿਚ 17 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਦੋਂ ਕਿ ਸਰਕਾਰੀ ਪ੍ਰਾਇਮਰੀ ਸਕੂਲ, ਜੀਓਵਾਲ ਨੂੰ ਹੌਲਿਸਟਿਕ ਪਲਾਨ ਤਹਿਤ 40 ਲੱਖ ਰੁਪਏ ਪ੍ਰਾਪਤ ਹੋਏ, ਸਰਕਾਰੀ ਪ੍ਰਾਇਮਰੀ ਸਕੂਲ, ਮੱਸੇਵਾਲ ਦੀ 7.51 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੀ ਗਈ, ਸਰਕਾਰੀ ਪ੍ਰਾਇਮਰੀ ਸਕੂਲ, ਚੀਕਣਾ ਨੂੰ ਮੁਰੰਮਤ ਲਈ 7.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬਰੂਵਾਲ ਨੂੰ ਮੁਰੰਮਤ ਲਈ 7.51 ਲੱਖ ਰੁਪਏ ਅਲਾਟ ਕੀਤੇ ਗਏ, ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ (ਲੋਅਰ) ਨੂੰ ਚਾਰਦੀਵਾਰੀ ਦੀ ਉਸਾਰੀ ਲਈ 18 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ, ਸਰਕਾਰੀ ਪ੍ਰਾਇਮਰੀ ਸਕੂਲ, ਮਝੇੜ ਨੂੰ ਚਾਰਦੀਵਾਰੀ ਲਈ 60,000 ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਅਲਾਟ ਕੀਤੇ ਗਏ, ਸਰਕਾਰੀ ਪ੍ਰਾਇਮਰੀ ਸਕੂਲ, ਦਬੂੜ ਅੱਪਰ ਨੂੰ ਚਾਰਦੀਵਾਰੀ ਲਈ 2 ਲੱਖ ਰੁਪਏ ਅਤੇ ਮੁਰੰਮਤ ਲਈ 2.55 ਲੱਖ ਰੁਪਏ ਪ੍ਰਾਪਤ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੋੜਾ ਨੂੰ ਚਾਰਦੀਵਾਰੀ ਦੀ ਉਸਾਰੀ ਲਈ 13.4 ਲੱਖ ਰੁਪਏ ਅਲਾਟ ਕੀਤੇ ਗਏ।

 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਹੁਣ ਉਠੀ...

 

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਸੇਵਾਲ ਦੇ ਵਿਆਪਕ ਨਵੀਨੀਕਰਨ 'ਤੇ 17 ਲੱਖ ਰੁਪਏ ਖਰਚ ਕੀਤੇ ਗਏ, ਜਦੋਂ ਕਿ ਸਰਕਾਰੀ ਮਿਡਲ ਸਕੂਲ, ਡਬੂੜ (ਲੋਅਰ) ਦੀ ਚਾਰਦੀਵਾਰੀ ਦੀ ਉਸਾਰੀ 'ਤੇ 9 ਲੱਖ ਰੁਪਏ ਖਰਚ ਕੀਤੇ ਗਏ। ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ।

 

ਇਹ ਵੀ ਪੜ੍ਹੋ : ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫ਼ੈਸਲਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ ਫ਼ਰਮਾਨ

 

ਬੈਂਸ ਨੇ ਸਕੂਲ ਦੀ ਇਮਾਰਤ ਵਿਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੱਸੇਵਾਲ ਸਕੂਲ ਵਿਚ 312 ਲੜਕਿਆਂ ਦੇ ਮੁਕਾਬਲੇ 321 ਲੜਕੀਆਂ ਦੀ ਗਿਣਤੀ ਦਾ ਹਵਾਲਾ ਦਿੰਦਿਆਂ ਸਰਕਾਰੀ ਸਕੂਲਾਂ ਵਿਚ ਲੜਕੀਆਂ ਦੇ ਦਾਖਲੇ ਵਿਚ ਵਾਧੇ ਦੇ ਸਕਾਰਾਤਮਕ ਰੁਝਾਨ ਨੂੰ ਵੀ ਉਜਾਗਰ ਕੀਤਾ ਜੋ ਲਿੰਗ ਸਮਾਨਤਾ ਵਿਚ ਸੁਧਾਰ ਨੂੰ ਦਰਸਾਉਂਦਾ ਹੈ। ਬੈਂਸ ਨੇ ਕਿਹਾ ਕਿ ਲਖੇੜ ਵਿਚ 'ਸਕੂਲ ਆਫ਼ ਹੈਪੀਨੈੱਸ' ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਚੰਗਰ ਖੇਤਰ ਦੇ ਬੱਚਿਆਂ ਨੂੰ ਦੂਰ ਦੂਰਾਂਡੇ ਜਾਏ ਬਿਨਾਂ ਮਿਆਰੀ ਸਿੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੀਰਤਪੁਰ ਸਾਹਿਬ ਵਿਚ 12 ਕਰੋੜ ਰੁਪਏ ਦੀ ਲਾਗਤ ਨਾਲ 'ਸਕੂਲ ਆਫ਼ ਐਮੀਨੈਂਸ' ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਤਾਰਾਪੁਰ ਤੋ ਮੱਸੇਵਾਲ ਤੱਕ ਸੁਚਾਰੂ ਆਵਾਜਾਈ ਲਈ 18 ਫੁੱਟ ਚੋੜੀ ਸੜਕ ਦਾ ਤੋਹਫਾ ਚੰਗਰ ਵਾਸੀਆਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਾਰਾਪੁਰ ਤੋਂ ਸਮਲਾਹ ਤੱਕ ਸੜਕ ਦਾ ਨਿਰਮਾਣ ਤੇਜ਼ੀ ਨਾਲ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਵਿਚ ਕਈ ਸੜਕਾਂ ਦੀ ਮੁਰੰਮਤ ਅਤੇ ਚੌੜਾਈ ਜਲਦ ਹੀ ਸ਼ੁਰੂ ਹੋ ਜਾਵੇਗੀ। 

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News