ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਬੇਰੁਜ਼ਗਾਰ ਅਧਿਆਪਕਾਂ ਨੂੰ ਭੇਜਿਆ ਗਿਆ ਜੇਲ੍ਹ

04/04/2021 5:55:07 PM

ਸੰਗਰੂਰ (ਸਿੰਗਲਾ): ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ। ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਵਫਦ ਡੀ.ਐੱਸ.ਪੀ. ਸਤਪਾਲ ਸ਼ਰਮਾ ਨੂੰ ਮਿਲਿਆ। ਜਿਸ ਦੌਰਾਨ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਡੀ.ਐੱਸ.ਪੀ. ਸਤਪਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਸਿੱਖਿਆ ਮੰਤਰੀ ਦੇ ਸਮਾਰੋਹ ਦੌਰਾਨ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨਾਲ ਕੁੱਟਮਾਰ ਕਰਨ ਵਾਲੇ ਕਾਂਗਰਸੀ ਆਗੂ ਦੇ ਪੁੱਤਰ ਤੇ ਪਰਚਾ ਦਰਜ ਕੀਤਾ ਜਾਵੇ । ਇੱਥੇ ਗੱਲ ਜ਼ਿਕਰਯੋਗ ਹੈ ਕਿ ਬਲਕਰਨ ਮਾਨਸਾ, ਕੁਲਦੀਪ ਖੋਖਰ,  ਜਸਕਰਨ ਮਾਨਸਾ, ਬੇਅੰਤ ਮਾਨਸਾ,  ਸੁਰਿੰਦਰ ਜਲਾਲਾਬਾਦ , ਗੁਰਵਿੰਦਰ ਮਾਨਸਾ ਜਥੇਬੰਦੀ ਦੇ ਛੇ ਆਗੂਆਂ ਨੂੰ ਜੇਲ੍ਹ ਭੇਜਿਆ ਗਿਆ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਅਤੇ ਪ੍ਰਾਈਵੇਟ ਸਕੂਲ ਆਹਮੋ-ਸਾਹਮਣੇ, ਫੈੱਡਰੇਸ਼ਨ ਵੱਲੋਂ 10 ਤੋਂ ਸਕੂਲ ਖੋਲ੍ਹਣ ਦਾ ਐਲਾਨ

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨੇ ਕਿਹਾ ਕਿ ਲਗਾਤਾਰ ਤਿੰਨ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ ਧਰਨਾ ਦੇ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਜਦੋਂ ਸੰਗਰੂਰ ਪ੍ਰਸ਼ਾਸਨ ਅਤੇ ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਜਿਸ ਤੋਂ ਬਾਅਦ ਸਿੱਖਿਆ ਮੰਤਰੀ ਦੇ ਸੁਨਾਮੀ ਗੇਟ ਕੋਲ ਸਮਾਰੋਹ ਦੌਰਾਨ ਦੋ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤਾਂ ਕਾਂਗਰਸੀ ਵਰਕਰ ਦੇ ਮੁੰਡੇ ਨੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਦੇ ਸਾਥੀਆਂ ਤੇ ਮੁੱਕਾ ਮਾਰਿਆ ਜਿਸ ਦੌਰਾਨ ਇਕ ਸਾਥੀ ਜ਼ਖ਼ਮੀ ਹੋ ਗਿਆ । ਸੰਗਰੂਰ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਤਾਂ ਰਾਤ ਭਰ ਥਾਣੇ ਵਿੱਚ ਰੱਖਿਆ ਗਿਆ ਪਰ ਜਿਸ ਕਾਂਗਰਸੀ ਵਰਕਰ ਦੇ ਮੁੰਡੇ ਨੇ ਬੇਰੁਜ਼ਗਾਰਾਂ ਉੱਪਰ ਹਮਲਾ ਕੀਤਾ ਉਸ ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ । ਇਸ ਲਈ ਅਸੀਂ ਚਿਤਾਵਨੀ ਦਿੰਦਿਆਂ ਅੱਜ ਜੇਕਰ ਕੋਈ ਵੀ ਜਲਦ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਇਹ ਵੀ ਪੜ੍ਹੋ: ਜੇਲ੍ਹ ’ਚ ਹੋਇਆ ਸੀ ਪੰਜਾਬ ਦੀ ਇਸ ਪਹਿਲੀ ਮਹਿਲਾ ਮੁੱਖ ਮੰਤਰੀ ਦਾ ਜਨਮ (ਵੀਡੀਓ)

ਮੰਗਾਂ:-
1) ਈ.ਟੀ.ਟੀ. ਦੀਆਂ 2364 ਅਸਾਮੀਆਂ ਵੇਲੇ ਪਹਿਲ ਦੇ ਅਧਾਰ ਤੇ ਈ.ਟੀ.ਟੀ. ਟੈੱਟ ਪਾਸ ਉਮੀਦਵਾਰਾਂ ਨੂੰ ਵਿਚਾਰਿਆ ਜਾਵੇ।
2) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਨਵੀਂ  ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।   
3)  ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ ।
4)  ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ।
5)  ਉਮਰ ਹੱਦ ਵਿਚ ਛੋਟ ਦਿੱਤੀ ਜਾਵੇ।

ਇਹ ਵੀ ਪੜ੍ਹੋ: ਸਰਕਾਰੀ ਰਿਹਾਇਸ਼ ਵਿਵਾਦ ਵਾਲੇ ਮਾਮਲੇ ਦਾ ਬੀਬੀ ਭੱਠਲ ਨੇ ਦੱਸਿਆ ਪੂਰਾ ਸੱਚ

Shyna

This news is Content Editor Shyna