ਸਕੂਲ ਸਿੱਖਿਆ ਮੰਤਰੀ ਵੱਲੋਂ 80 ਅਧਿਆਪਕਾਂ ਦਾ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Monday, Sep 06, 2021 - 10:30 AM (IST)

ਪਟਿਆਲਾ (ਮਨਦੀਪ ਜੋਸਨ, ਰਾਜੇਸ਼ ਪੰਜੌਲਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਵਰਚੂਅਲ-ਕਮ-ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਮੌਕੇ ਸੂਬੇ ਦੇ 80 ਅਧਿਆਪਕਾਂ ਨੂੰ ਮਾਣ ਮੱਤੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅੱਜ ਤੋਂ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ’ਚ ਰਾਜ ਅੰਦਰ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਨੁਹਾਰ ਬਦਲ ਦਿੱਤੀ ਹੈ। ਸਿੱਟੇ ਵਜੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਪੰਜਾਬ ਦੇਸ਼ ਭਰ ’ਚ ਸਿੱਖਿਆ ਦੇ ਖੇਤਰ ’ਚ ਮੋਹਰੀ ਹੋ ਕੇ ਉੱਭਰਿਆ ਹੈ। ਵਿਜੇਇੰਦਰ ਸਿੰਗਲਾ ਨੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਆਡੀਟੋਰੀਅਮ ਵਿਖੇ ਪਟਿਆਲਾ ਸਮੇਤ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਦੇ 23 ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਨਿੱਜੀ ਤੌਰ ’ਤੇ ਸਨਮਾਨਿਤ ਕੀਤਾ, ਜਦੋਂ ਕਿ ਬਾਕੀ ਅਧਿਆਪਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਬਾਕੀ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : ਜਨਾਨੀ ਦੀ ਚਿਖ਼ਾ ਤੋਂ ਅਸਥੀਆਂ ਚੁਗਣ ਗਿਆ ਪਰਿਵਾਰ ਰਹਿ ਗਿਆ ਹੱਕਾ-ਬੱਕਾ, ਜਾਣੋ ਅਜਿਹਾ ਕੀ ਹੋਇਆ

ਇਨ੍ਹਾਂ ’ਚ 36 ਅੱਪਰ ਪ੍ਰਾਇਮਰੀ ਅਧਿਆਪਕਾਂ ਤੇ 22 ਪ੍ਰਾਇਮਰੀ ਅਧਿਆਪਕਾਂ ਨੂੰ ਰਾਜ ਪੁਰਸਕਾਰ, 6 ਅੱਪਰ ਪ੍ਰਾਇਮਰੀ ਤੇ 5 ਪ੍ਰਾਇਮਰੀ ਅਧਿਆਪਕਾਂ ਨੂੰ ਯੁਵਾ ਅਧਿਆਪਕ ਪੁਰਸਕਾਰ ਅਤੇ 11 ਸਿੱਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਰਾਜ ਪੁਰਸਕਾਰ ਦਿੱਤੇ ਗਏ। ਵਿਜੇਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਅਹਿਮ ਫ਼ੈਸਲੇ ਲਏ।

ਇਹ ਵੀ ਪੜ੍ਹੋ : 7 ਸਾਲਾਂ ਦੇ ਪੁੱਤ ਨਾਲ ਪਿਓ ਦੀ ਹੈਵਾਨੀਅਤ, ਚੋਰੀ ਸੇਬ ਖਾਣ 'ਤੇ ਗਰਮ ਚਾਕੂ ਨਾਲ ਸਾੜਿਆ ਹੱਥ

ਸਿੱਟੇ ਵਜੋਂ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਸਿੱਖਿਆ ਚਾਲੂ ਹੋਈ ਅਤੇ ਅੱਜ ਬਾਕੀ ਸੂਬੇ ਵੀ ਪੰਜਾਬ ਦੀ ਤਰਜ਼ ’ਤੇ ਸਿੱਖਿਆ ਸੁਧਾਰ ਅਮਲ ’ਚ ਲਿਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਫ਼ੈਸਲਿਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਬਦੌਲਤ ਅੱਜ ਰਾਜ ਅੰਦਰ 7 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ’ਚ ਦਾਖ਼ਲ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News