ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ, ਕੀਤੀ ਖ਼ਾਸ ਅਪੀਲ

03/06/2023 8:01:27 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ’ਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ’ਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕ ਜਥੇਬੰਦੀਆਂ ਨੂੰ ਆਨਲਾਈਨ ਪੱਤਰ ਲਿਖਿਆ ਹੈ। ਇਸ ਪੱਤਰ ’ਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ’ਤੇ ਸਿੱਧੂ ਦੀ ਬਰਸੀ ਨੂੰ ਲੈ ਕੇ ਸਾਂਝੀ ਕੀਤੀ ਪੋਸਟ

ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਿਲ ਰਹੇ ਸੱਦਿਆਂ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਭਗਵੰਤ ਮਾਨ  ਦੀ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ’ਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।

ਇਹ ਖ਼ਬਰ ਵੀ ਪੜ੍ਹੋ : 1 ਅਪ੍ਰੈਲ ਤੋਂ ਹਾਈਵੇਅ ਤੇ ਐਕਸਪ੍ਰੈਸ-ਵੇਅ ’ਤੇ ਸਫ਼ਰ ਕਰਨਾ ਹੋ ਸਕਦੈ ਮਹਿੰਗਾ, NHAI ਵਧਾਉਣ ਜਾ ਰਿਹੈ ਟੋਲ ਟੈਕਸ ਦਰਾਂ

ਉਨ੍ਹਾਂ ਸਕੂਲ ਵਿਭਾਗ ਦੇ ਉਨ੍ਹਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ, ਜੋ ਆਪਣੀ ਨੇਕ ਕਮਾਈ ’ਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ। ਉਨ੍ਹਾਂ ਪੱਤਰ ਵਿਚ  'ਮਿਸ਼ਨ-100 ਪ੍ਰਤੀਸ਼ਤ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ  ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ  ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ 'ਸਕੂਲ ਆਫ਼ ਐਮੀਨੈਂਸ' ਦੀ ਰਜਿਸਟ੍ਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਨ੍ਹਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

 

Manoj

This news is Content Editor Manoj