ਸਰਕਾਰੀ ਸਕੂਲਾਂ ’ਚ ਮੈਗਾ PTM ਨੂੰ ਲੈ ਕੇ ਬੋਲੇ ਸਿੱਖਿਆ ਮੰਤਰੀ ਬੈਂਸ, ‘ਇਹ ਸਿੱਖਿਆ ਕ੍ਰਾਂਤੀ ਦੀ ਹੈ ਸ਼ੁਰੂਆਤ’
Saturday, Dec 24, 2022 - 06:49 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਤਿਹਾਸ ਰਚਣ ਲਈ ਵਧਾਈ ਦਿੱਤੀ ਹੈ। ਸਿੱਖਿਆ ਮੰਤਰੀ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੇ ਹੁਣ ਤੱਕ ਦੇ ਸਭ ਤੋਂ ਵੱਡੀ ਸਰਕਾਰੀ ਸਕੂਲਾਂ ਦੀ PTM ਦੀ ਮੇਜ਼ਬਾਨੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰ ਅਗਲੇ ਸਾਲ ਤੋਂ ਨਾਗਰਿਕਾਂ ਨੂੰ ਈ-ਪਾਸਪੋਰਟ ਕਰੇਗੀ ਜਾਰੀ
ਇਸ ਦੌਰਾਨ ਅੱਜ ਦੇ ਮੈਗਾ PTM ’ਚ 15 ਲੱਖ ਤੋਂ ਵੱਧ ਮਾਪੇ ਅੱਜ ਦੇ ਸ਼ਾਮਲ ਹੋਏ। ਉਨ੍ਹਾਂ ਆਪਣੇ ਹਰ ਅਧਿਆਪਕ ਅਤੇ ਵਿਦਿਆਰਥੀ ਨੂੰ ਇਤਿਹਾਸ ਸਿਰਜਣ ਲਈ ਵਧਾਈ ਦਿੱਤੀ ਤੇ ਕਿਹਾ ਕਿ ਇਹ ਤਾਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੈ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ’ਚ ਮਾਪਿਆਂ ਤੇ ਅਧਿਆਪਕਾਂ ਦੀ ਮੀਟਿੰਗ ਹੋਈ। ਇਹ ਹੁਣ ਤਕ ਦੀ ਸਭ ਤੋਂ ਵੱਡੀ PTM ਸੀ।
ਇਹ ਖ਼ਬਰ ਵੀ ਪੜ੍ਹੋ : ਐੱਨ. ਆਰ. ਆਈਜ਼ ਲਈ ਵੱਡੀ ਖ਼ਬਰ, ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਬਣਾਈਆਂ ਜਾਣਗੀਆਂ ਫਾਸਟ ਟ੍ਰੈਕ ਅਦਾਲਤਾਂ