ਸਰਦੀ ਦੀਆਂ ਛੁੱਟੀਆਂ ਦੌਰਾਨ ਸ਼ੁਰੂ ਕੀਤੀ ਆਨਲਾਈਨ ਪੜ੍ਹਾਈ ਨੂੰ ਲੈ ਕੇ ਸਿੱਖਿਆ ਮੰਤਰੀ ਬੈਂਸ ਦਾ ਅਹਿਮ ਬਿਆਨ
Monday, Jan 16, 2023 - 05:17 AM (IST)
ਚੰਡੀਗੜ੍ਹ (ਬਿਊਰੋ) : ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀਆਂ ਗਈਆਂ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਹੈਵਾਨੀਅਤ ਦੀਆਂ ਹੱਦਾਂ ਕੀਤੀਆਂ ਪਾਰ, 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀਂ ਵਿਭਾਗ ਦੇ ਫੇਸਬੁੱਕ ਪੇਜ ਅਤੇ ਯੂਟਿਊਬ ਚੈਨਲ ’ਤੇ ਲਾਈਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ : ਸੰਤੋਖ ਚੌਧਰੀ ਦੇ ਦਿਹਾਂਤ ਉਪਰੰਤ ਚੋਣ ਅਖਾੜਾ ਬਣੇਗਾ ਜਲੰਧਰ ! ਮਾਨ ਸਰਕਾਰ ਦਾ ਲਵੇਗਾ ਇਮਤਿਹਾਨ
ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ’ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ ਪਰ ਇਸ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਸਟੇਟ ਪੱਧਰ ’ਤੇ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਮੰਦਭਾਗੀ ਖ਼ਬਰ : ਕੈਨੇਡਾ ਤੋਂ ਆਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ