ਸਿੱਖਿਆ ਮੰਤਰੀ ਬੈਂਸ ਵੱਲੋਂ ਦਫ਼ਤਰਾਂ ’ਚ ਤਾਇਨਾਤ ਸਾਇੰਸ ਤੇ ਗਣਿਤ ਦੇ ਲੈਕਚਰਾਰਾਂ ਬਾਰੇ ਦਿੱਤੇ ਇਹ ਹੁਕਮ

Tuesday, Mar 21, 2023 - 07:25 PM (IST)

ਸਿੱਖਿਆ ਮੰਤਰੀ ਬੈਂਸ ਵੱਲੋਂ ਦਫ਼ਤਰਾਂ ’ਚ ਤਾਇਨਾਤ ਸਾਇੰਸ ਤੇ ਗਣਿਤ ਦੇ ਲੈਕਚਰਾਰਾਂ ਬਾਰੇ ਦਿੱਤੇ ਇਹ ਹੁਕਮ

ਚੰਡੀਗੜ੍ਹ (ਬਿਊਰੋ) : ਸਕੂਲਾਂ ’ਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜ੍ਹਾਈ ਦੇ ਮੱਦੇਨਜ਼ਰ ਵਿਦਿਆਰਥੀਆਂ ਦੇ ਹਿੱਤ ’ਚ ਫ਼ੈਸਲਾ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫ਼ਤਰ, ਜ਼ਿਲ੍ਹਾ, ਬਲਾਕ ਜਾਂ ਹੋਰ ਦਫ਼ਤਰਾਂ ਵਿਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ’ਚ ਭੇਜਣ ਦੇ ਹੁਕਮ ਦਿੱਤੇ ਹਨ। ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿਚ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਕਿਸੇ ਕਿਸਮ ਦੇ ਦਫ਼ਤਰੀ ਕੰਮ ਵਾਸਤੇ ਆਨ-ਡਿਊਟੀ ਵੀ ਨਾ ਬੁਲਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਮਾਨਸਾ ਜ਼ਿਲ੍ਹੇ ਦੇ 26 ਨਿੱਜੀ ਸਕੂਲਾਂ ਦੀ ਮਾਨਤਾ ਹੋਈ ਰੱਦ, ਜਾਣੋ ਕੀ ਹੈ ਵਜ੍ਹਾ

ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹੁਣ ਇਹ ਲੈਕਚਰਾਰ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਕੰਮ ਹੀ ਕਰਨਗੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਵਿੱਖ ’ਚ ਜੋ ਅਧਿਕਾਰੀ ਇਨ੍ਹਾਂ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਦਫ਼ਤਰੀ ਕੰਮਾਂ ਵਾਸਤੇ ਆਨ ਡਿਊਟੀ ਬੁਲਾਉਣਗੇ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ


author

Manoj

Content Editor

Related News