ਹੜ੍ਹਾਂ ਦੀ ਮਾਰ ਵਿਚਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਕੂਲਾਂ ਲਈ ਵੱਡਾ ਐਲਾਨ
Monday, Jul 17, 2023 - 09:38 PM (IST)
ਚੰਡੀਗੜ੍ਹ: ਬੀਤੇ ਕੁਝ ਦਿਨਾਂ ਤੋਂ ਸੂਬੇ ਵਿਚ ਹੜ੍ਹਾਂ ਜਿਹੀ ਸਥਿਤੀ ਬਣੀ ਹੋਈ ਹੈ। ਇਸ ਵਿਚਾਲੇ ਅੱਜ ਸੂਬੇ ਦੇ ਕੁਝ ਸਕੂਲਾਂ ਨੂੰ ਛੱਡ ਕੇ ਬਾਕੀ ਸਕੂਲ ਛੁੱਟੀਆਂ ਮਗਰੋਂ ਮੁੜ ਖੁੱਲ੍ਹੇ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਜਾਰੀ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ ਤੇ ਹੋਰ ਕੰਮ ਕਰਵਾਏ ਜਾ ਸਕਣ।
ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ
ਇਸ ਸਬੰਧੀ ਜਾਣਕਾਰੀ ਸਾਂਜੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤਕ ਦੀ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ। ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲਾਂ ਦੀ ਮੁਰੰਮਤ, ਸਾਫ਼-ਸਫ਼ਾਈ, ਰੰਗ-ਰੋਗਨ ਅਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।
ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ।
— Harjot Singh Bains (@harjotbains) July 17, 2023
ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ…
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8