ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਨੂੰ ਇਹ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
Tuesday, Apr 18, 2023 - 08:18 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜ਼ਿਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਕਲਰਕ ਰਿਸ਼ਵਤ ਲੈਣ ਦੇ ਦੋਸ਼ ਹੇਠ ਚੜ੍ਹੇ ਵਿਜੀਲੈਂਸ ਅੜਿੱਕੇ
ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰਾਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।