ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਫਸਰ ਕੁੜੀ ਨਾਲ ਲੈਣਗੇ ਲਾਵਾਂ

Sunday, Mar 12, 2023 - 06:30 PM (IST)

ਜਲਦ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ, IPS ਅਫਸਰ ਕੁੜੀ ਨਾਲ ਲੈਣਗੇ ਲਾਵਾਂ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਡਾ. ਜਯੋਤੀ ਯਾਦਵੀ ਨਾਲ ਵਿਆਹ ਕਰਵਾਉਣ ਜਾ ਰਹੇ ਹਨ, ਉਹ ਪੰਜਾਬ ਕੈਡਰ ਦੀ ਆਈ. ਪੀ. ਐੱਸ. ਅਫਸਰ ਹੈ, ਜੋ ਮੌਜੂਦਾ ਸਮੇਂ ਵਿਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐੱਸ. ਪੀ. ਹੈੱਡਕੁਆਰਟਰ ਤਾਇਨਾਤ ਹਨ। ਸੂਤਰਾਂ ਮੁਤਾਬਕ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ। 

ਇਹ ਵੀ ਪੜ੍ਹੋ : ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਜਵਾਬ

ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਲੋਂ ਵਿਆਹ ਦੀਆਂ ਤਿਆਰੀਆਂ ਸ਼ੁਰੂ ਵੀ ਕਰ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News