97 ਫ਼ੀਸਦ ਤੋਂ ਵੱਧ ਰਿਹਾ ਦਸਵੀਂ ਜਮਾਤ ਦਾ ਨਤੀਜਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਖੀ ਇਹ ਗੱਲ

05/26/2023 2:28:23 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਫ਼ਲਤਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈ ਦਿੱਤੀ ਹੈ। ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਾਰੇ ਪ੍ਰੀਖਿਆਰਥੀਆਂ ਨੂੰ ਮੁਬਾਰਕਾਂ। ਪ੍ਰੀਖਿਆ ਵਿੱਚ ਕੁੱਲ 281327 ਪ੍ਰੀਖਿਆਰਥੀ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 274400 ਪਾਸ ਹੋਏ। ਸਮੁੱਚਾ ਨਤੀਜਾ 97.54 ਫ਼ੀਸਦੀ ਰਿਹਾ। ਸਾਲ 2019 ਅਤੇ ਕੋਵਿਡ ਸਮੇਂ ਦੇ ਪੈਰਾਮੀਟਰਾਂ ਦੇ ਮੁਤਾਬਲੇ ਐਤਕੀਂ ਨਤੀਜਾ 11.98 ਫ਼ੀਸਦੀ ਵੱਧ ਹੈ। 

ਇਹ ਵੀ ਪੜ੍ਹੋ- ਪਹਿਲਾਂ ਦੋਸਤ ਦਾ ਕਤਲ ਕਰ ਨਹਿਰ ’ਚ ਸੁੱਟੀ ਲਾਸ਼, ਫਿਰ ਆਤਮਿਕ ਸ਼ਾਂਤੀ ਲਈ ਕੀਰਤਪੁਰ ਜਾ ਕਰਵਾਇਆ ਪਾਠ

PunjabKesari

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਦੇ ਨਤੀਜੇ 'ਤੇ ਵੀ ਹਰ ਵਾਰ ਦੀ ਤਰ੍ਹਾਂ ਪੰਜਾਬ ਦੀਆਂ ਧੀਆਂ ਪਹਿਲੇ ਤਿੰਨ ਸਥਾਨਾਂ 'ਤੇ ਕਾਬਜ਼ ਹੋਈਆਂ ਹਨ। ਇਨ੍ਹਾਂ ਨਤੀਜਿਆਂ ਵਿਚ ਫਰੀਦਕੋਟ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੇ ਇਤਿਹਾਸ ਰਚਿਆ ਹੈ। ਦਰਅਸਲ ਇਸ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਪਹਿਲੇ ਸਥਾਨ ’ਤੇ ਜਦਕਿ ਗਗਨਦੀਪ ਕੌਰ ਦੀ ਸਹਿਪਾਠੀ ਵਿਦਿਆਰਥਣ ਨਵਜੋਤ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਮਾਨਸਾ ਦੀ ਹਰਮਨਦੀਪ ਕੌਰ ਤੀਜੇ ਸਥਾਨ ’ਤੇ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 2 ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ, ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News