ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ''ਟੀਚਰ ਆਫ਼ ਦਿ ਵੀਕ'' ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ

Wednesday, Sep 06, 2023 - 04:34 PM (IST)

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਇਸੇ ਲਈ ਅਜਿਹੇ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਇੰਡੀਗੋ ਦੇ ਯਾਤਰੀਆਂ ਲਈ ਵੱਡੀ ਖ਼ਬਰ: ਦਿੱਲੀ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਜਾਣੋ ਵਜ੍ਹਾ

ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ, ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਤੋਂ ਪਹਿਲਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ 'ਚ ਫਲਿੱਪਕਾਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News