ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਲੈ ਕੇ ਸਕੂਲਾਂ ਨੂੰ ਦਿੱਤੇ ਇਹ ਹੁਕਮ

Monday, Aug 28, 2023 - 03:08 AM (IST)

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਲੈ ਕੇ ਸਕੂਲਾਂ ਨੂੰ ਦਿੱਤੇ ਇਹ ਹੁਕਮ

ਚੰਡੀਗੜ੍ਹ (ਬਿਊਰੋ) : ਦੇਸ਼ ਵਿਚ ਧਾਰਮਿਕ ਅਸਹਿਣਸ਼ੀਲਤਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ’ਚ ਰੋਜ਼ਾਨਾ ਸਵੇਰ ਦੀ ਸਭਾ ਵਿਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 2023 ’ਚ ਜਿੱਤਿਆ ‘ਗੋਲਡ’

ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਦਾ ਹੈ ਪਰ ਫਿਰ ਵੀ ਸੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾਂ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਸੂਬੇ ਦੇ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀਆਂ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ : Breaking : ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨਾਂ ’ਤੇ ਚਲਾਈਆਂ ਤਾਬੜਤੋੜ ਗੋਲ਼ੀਆਂ (ਵੀਡੀਓ)

ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਾਈਚਾਰਕ ਏਕਤਾ ਵਧਾਉਣ ’ਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ : ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਲੜੇਗਾ ਹਰਿਆਣਾ ਗੁਰਦੁਆਰਾ ਚੋਣਾਂ, ਸਿੱਖਾਂ ਨੂੰ ਕੀਤੀ ਇਹ ਅਪੀਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Manoj

Content Editor

Related News