‘ਸਕੂਲ ਆਫ਼ ਐਮੀਨੈਂਸ’ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ

Thursday, Mar 02, 2023 - 09:55 PM (IST)

ਸਾਹਿਬਜ਼ਾਦਾ ਅਜੀਤ ਸਿੰਘ  ਨਗਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ   117 ‘ਸਕੂਲ ਆਫ਼ ਐਮੀਨੈਂਸ’ ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ  ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਸਕੂਲ ਆਫ਼ ਐਮੀਨੈਂਸ  ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ।

ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਪ੍ਰਿੰਸੀਪਲਾਂ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

ਮੀਟਿੰਗ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਅਤੇ ਅਗਲੀ ਜਮਾਤ ’ਚ ਦਾਖ਼ਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਦਾਖ਼ਲਾ ਮੁਹਿੰਮ ਸਬੰਧੀ ਅਧਿਆਪਕਾਂ ਵੱਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। 

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਅਮਿਤ ਰਤਨ ਅਦਾਲਤ ’ਚ ਪੇਸ਼, 16 ਤਕ ਨਿਆਇਕ ਰਿਮਾਂਡ ’ਤੇ ਭੇਜਿਆ ਜੇਲ੍ਹ


Manoj

Content Editor

Related News