ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲ ਆਫ਼ ਐਮੀਨੈਂਸ ਦੀਆਂ ਖਾਸ ਤਸਵੀਰਾਂ ਕੀਤੀਆਂ ਸਾਂਝੀਆਂ, ਦੇਖੋ ਪਹਿਲੀ ਝਲਕ

05/05/2023 6:31:09 PM

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ ਦੀਆਂ ਕੁਝ ਖਾਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸੋਸ਼ਲ ਮੀਡੀਆ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਲਿਖਿਆ ਕਿ ਪੰਜਾਬ ਦੇ ਬਹੁਤ ਸਮੇਂ ਤੋਂ ਉਡੀਕੇ ਜਾ ਰਹੇ ਸਕੂਲ ਆਫ਼ ਐਮੀਨੈਂਸ ਦੀ ਪਹਿਲੀ ਝਲਕ, ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਜ਼ੋਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ, ਪੰਜਾਬ ਵਿਚ ਸਕੂਲਾਂ ਦੀ ਕਾਇਆ ਕਲਪ ਸ਼ੁਰੂ। ਇਥੇ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਆਪਣਾ ਪਹਿਲਾ ਵੱਡਾ ਸਿੱਖਿਆ ਪ੍ਰਾਜੈਕਟ ‘ਸਕੂਲਜ਼ ਆਫ਼ ਐਮੀਨੈਂਸ’ ਸ਼ੁਰੂ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਪਿਛਲੇ 10 ਸਾਲਾਂ ਦੇ ਟੁੱਟੇ ਰਿਕਾਰਡ, ਫਿਰ ਵਰ੍ਹਣਗੇ ਬੱਦਲ

PunjabKesari

ਦਿੱਲੀ ਦੇ ਸਕੂਲਜ਼ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਦੀ ਤਰਜ ’ਤੇ ਤਿਆਰ ਕੀਤੇ ਗਏ ਪਹਿਲੇ ਪੜਾਅ ਵਿਚ ਸੂਬੇ ਭਰ ਦੇ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਲਈ ਚੁਣਿਆ ਗਿਆ ਹੈ, ਜਿਸ ਵਿਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਰਕਾਰ ਮੁਤਾਬਕ 'ਸਕੂਲ ਆਫ ਐਮੀਨੈਂਸ' ਦਾ ਮਕਸਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿਚ ਸਿੱਖਿਆ ਨੂੰ ਮੁੜ ਸੁਰਜੀਤ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਨਾ ਹੈ। ਇਨ੍ਹਾਂ ਸਕੂਲਾਂ ਦਾ ਉਦੇਸ਼ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਰੈਗੂਲਰ ਭਰਤੀ ਨੂੰ ਲੈ ਕੇ ਆਈ ਇਹ ਖ਼ਬਰ

PunjabKesari

PunjabKesari

PunjabKesari

PunjabKesariPunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News