ਲੋਕ ਸਭਾ ਚੋਣਾਂ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਸਣੇ ਪਾਈ ਵੋਟ

Saturday, Jun 01, 2024 - 10:11 AM (IST)

ਲੋਕ ਸਭਾ ਚੋਣਾਂ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਸਣੇ ਪਾਈ ਵੋਟ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਅੱਜ ਚੋਣਾਂ ਦਾ ਮਹਾਂ ਕੁੰਭ ਹੈ ਅਤੇ ਸੱਤਵੇਂ ਗੇੜ ਵਿਚ ਅੱਜ ਪੰਜਾਬ ਵਿਚ ਵੀ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਅੱਜ ਆਪਣੀ ਵੋਟ ਕਾਸ ਕਰਨ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਪਰਿਵਾਰ ਸਮੇਤ ਆਪਣੇ ਪਿੰਡ ਗੰਭੀਰਪੁਰ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਈਨ ਵਿਚ ਲੱਗ ਕੇ ਆਪਣਾ ਵੋਟ ਕਾਸਟ ਕੀਤਾ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਨੇ ਵਾਤਾਵਰਣ ਨੂੰ ਵੀ ਸੰਭਾਲਣ ਦੀ ਅਪੀਲ ਕੀਤੀ। 

PunjabKesari

ਅੱਜ ਪੰਜਾਬ ’ਚ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ। 5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ, ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ 'ਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ।

PunjabKesari

ਸ੍ਰੀ ਅਨੰਦਪੁਰ ਸਾਹਿਬ 'ਚ ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਮੁਕਾਬਲਾ 
ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਾਰੀਆਂ ਪਾਰਟੀਆਂ ਵੱਲੋਂ ਦਿੱਗਜ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਹਲਕੇ ਤੋਂ ਹਮੇਸ਼ਾ ਅਕਾਲੀ ਦਲ ਅਤੇ ਕਾਂਗਰਸ ਹੀ ਚੋਣ ਜਿੱਤਦੀ ਰਹੀ ਹੈ, ਪਰ ਇਸ ਵਾਰ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਨ ਨਾਲ ਮੁਕਾਬਲਾ ਪੰਜਕੋਣਾ ਬਣ ਗਿਆ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੈਇੰਦਰ ਸਿੰਗਲਾ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਚੋਣ ਲੜ ਰਹੇ ਹਨ। 

PunjabKesari
ਸ੍ਰੀ ਅਨੰਦਪੁਰ ਸਾਹਿਬ ਨੂੰ 2008 ਵੱਖਰਾ ਲੋਕ ਸਭਾ ਹਲਕਾ ਐਲਾਨਿਆ ਗਿਆ ਸੀ। ਇਸ ਪੰਥਕ ਸੀਟ 'ਤੇ ਹੁਣ ਤਕ 3 ਵਾਰ ਲੋਕ ਸਭਾ ਚੋਣਾਂ ਹੋਈਆਂ ਹਨ, ਜਿਨ੍ਹਾਂ ਵਿਚੋਂ 2 ਵਾਰ ਕਾਂਗਰਸ ਤੇ 1 ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। 2009 ਵਿਚ ਪਹਿਲੀ ਵਾਰ ਹੋਈ ਲੋਕ ਸਭਾ ਚੋਣ ਵਿਚ ਇੱਥੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜੇਤੂ ਰਹੇ ਸਨ। ਉਸ ਮਗਰੋਂ 2014 ਵਿਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਸੀ। 2019 ਵਿਚ ਇੱਥੋਂ ਕਾਂਗਰਸ ਦੇ ਮਨੀਸ਼ ਤਿਵਾੜੀ ਸੰਸਦ ਮੈਂਬਰ ਚੁਣੇ ਗਏ ਸਨ।

PunjabKesari
ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 
13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

PunjabKesari

PunjabKesari


author

sunita

Content Editor

Related News