ਸਿੱਖਿਆ ਮੰਤਰੀ ਨੇ IIM ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਜਾ ਰਹੇ ਹੈੱਡਮਾਸਟਰਾਂ ਨੂੰ ਕੀਤਾ ਰਵਾਨਾ
Monday, Aug 28, 2023 - 04:03 AM (IST)
ਚੰਡੀਗੜ੍ਹ (ਬਿਊਰੋ) : ਸਿੱਖਿਆ ਖੇਤਰ ਵਿਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐੱਮ.), ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹੈੱਡਮਾਸਟਰਾਂ ਦਾ ਦੂਜਾ ਬੈਚ ਹੈ, ਜੋ ਆਪਣੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਲੈ ਕੇ ਸਕੂਲਾਂ ਨੂੰ ਦਿੱਤੇ ਇਹ ਹੁਕਮ
ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇਕੋ-ਇਕ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਵਿਸ਼ਵ ਭਰ ਵਿਚ ਕਾਨਵੈਂਟ ਸਕੂਲਾਂ ’ਚ ਪੜ੍ਹਦੇ ਆਪਣੀ ਉਮਰ ਦੇ ਵਿਦਿਆਰਥੀਆਂ ਨਾਲ ਕੰਪੀਟ ਕਰ ਸਕਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਇਹ ਅਧਿਆਪਕ ਵਿਸ਼ੇਸ਼ ਸਿਖਲਾਈ ਨਾਲ ਆਪਣੀ ਮੁਹਾਰਤ ਨੂੰ ਨਿਖਾਰ ਕੇ ਭਵਿੱਖ ਲਈ ਯੋਗ ਅਤੇ ਹੁਨਰਮੰਦ ਵਿਦਿਆਰਥੀ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਭਰ ਵਿਚ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰ ਕੇ ਸਾਹਮਣੇ ਆਵੇਗਾ।
ਇਹ ਖ਼ਬਰ ਵੀ ਪੜ੍ਹੋ : ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 2023 ’ਚ ਜਿੱਤਿਆ ‘ਗੋਲਡ’
ਇਸ ਮੌਕੇ ਕਮਲ ਕਿਸ਼ੋਰ ਯਾਦਵ, ਸਿੱਖਿਆ ਸਕੱਤਰ ਪੰਜਾਬ, ਗੌਰੀ ਪਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਸੰਜੀਵ ਸ਼ਰਮਾ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਅਤੇ ਅਮਨਪ੍ਰੀਤ ਸਿੰਘ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਪੰਜਾਬ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8