ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਰਮਚਾਰੀਆਂ ਨੂੰ ਪੁਲਸ ਨੇ ਰਸਤੇ 'ਚ ਘੇਰਿਆ

04/01/2018 3:39:36 PM

ਗੁਰਦਾਸਪੁਰ (ਵਿਨੋਦ) : ਕਰਮਚਾਰੀ ਵਿਰੋਧੀ ਨੀਤੀਆਂ ਦੇ ਤਹਿਤ ਅੱਜ ਵੱਖ-ਵੱਖ ਸੰਗਠਨਾਂ ਵਲੋਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਨਿਵਾਸ ਸਥਾਨ ਦੀਨਾਨਗਰ ਵਿਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਅਧੀਨ ਅੱਜ ਜਦ ਵੱਖ-ਵੱਖ ਸੰਗਠਨ ਸਿੱਖਿਆ ਮੰਤਰੀ ਦੇ ਨਿਵਾਸ ਸਥਾਨ ਦੀ ਵੱਲ ਜਾਣਾ ਸ਼ੁਰੂ ਹੋਏ ਤਾਂ ਪੁਲਸ ਨੇ ਉਨ੍ਹਾਂ ਨੂੰ ਦੀਨਾਨਗਰ ਤੋਂ ਚਾਰ ਪੰਜ ਕਿਲੋਮੀਟਰ ਦੂਰੀ ਤੇ ਰੋਕ ਲਿਆ, ਜਿਸ 'ਤੇ ਅਧਿਆਪਕ ਸੰਗਠਨਾਂ ਸਮੇਤ ਵੱਖ-ਵੱਖ ਸੰਗਠਨਾਂ ਵਲੋਂ ਸੜਕ 'ਤੇ ਹੀ ਚੱਕਾ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪ੍ਰਾਪਤ ਜਾਣਕਾਰੀ ਮੁਤਾਬਕ ਸਰਕਾਰੀ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਸੀ। ਜਿਸ ਦੇ ਚੱਲਦਿਆ ਪੰਜਾਬ ਪੁਲਸ ਵੱਲੋਂ ਅੱਜ 7.30 ਵਜੇ ਤੋਂ ਭਾਰੀ ਮਾਤਰਾ 'ਚ ਕਮਾਂਡੋ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਕੋਠੀ ਵੱਲ ਜਾਣ ਵਾਲੇ ਸਾਰੇ ਰਸਤਿਆਂ ਦੇ ਨਾਲ-ਨਾਲ ਪਾਣੀ ਵਾਲੀ ਟੈਂਕੀ ਨਜ਼ਦੀਕ ਪੁਲਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।