ਸ਼ਹੀਦਾਂ ਦੇ ਨਾਂ ''ਤੇ ਰੱਖੇ ਜਾਣਗੇ 5 ਸਰਕਾਰੀ ਸਕੂਲਾਂ ਦੇ ਨਾਮ, ਸਿੱਖਿਆ ਮੰਤਰੀ ਨੇ ਦਿੱਤੀ ਪ੍ਰਵਾਨਗੀ

12/09/2020 2:54:18 PM

ਮਾਨਸਾ (ਸੰਦੀਪ ਮਿੱਤਲ): ਪੰਜਾਬ ਸਰਕਾਰ ਨੇ ਸੂਬੇ ਦੇ ਵਿੱਦਿਅਕ ਅਦਾਰਿਆਂ ਦਾ ਨਾਮ ਸ਼ਹੀਦਾਂ ਅਤੇ ਅਹਿਮ ਸ਼ਖ਼ਸੀਅਤਾਂ ਦੇ ਨਾਂ 'ਤੇ ਰੱਖ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦੇਣ ਦੀ ਨੀਤੀ ਤਹਿਤ ਸੂਬੇ ਦੇ ਪੰਜ ਸਕੂਲਾਂ ਨੂੰ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ।ਇਸ ਕਾਰਜ ਨੂੰ ਅਮਲ 'ਚ ਲਿਆਉਣ ਸਬੰਧੀ ਪ੍ਰਵਾਨਗੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਦੇਸ਼ ਦੀ ਰਾਖੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਸਮੂਹ ਰਾਸ਼ਟਰ ਰਿਣੀ ਹੈ। ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਇਸੇ ਨੀਤੀ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਦੋ ਸਰਕਾਰੀ ਸਕੂਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਅਖਵਾਨਾ ਦਾ ਨਾਂ ਬਦਲ ਕੇ ਕ੍ਰਮਵਾਰ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਰੋਟ ਜੈਮਲ ਸਿੰਘ ਅਤੇ ਸ਼ਹੀਦ ਮਨਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਅਖਵਾਨਾ ਰੱਖਣ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੰਘਰਸ਼ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਕਿਸਾਨ ਬੀਬੀ ਦੀ ਮੌਤ

ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ, ਚੂਸਲੇਵੜ ਜ਼ਿਲਾ ਤਰਨਤਾਰਨ ਦਾ ਨਾਮ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਸਰਕਾਰੀ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮਾਲ ਰੋਡ, ਬਠਿੰਡਾ ਦਾ ਨਾਮ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਅਤੇ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਸਮਾਣਾ ਦਾ ਨਾਂ ਬਦਲ ਕੇ ਸ਼ਹੀਦ ਫ਼ਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਸਿੰਗਲਾ ਨੇ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:  ਮੁਅੱਤਲ ਪੁਲਸ ਮੁਲਾਜ਼ਮ ਨੇ ਖੇਡੀ ਖੂਨੀ ਖੇਡ, ਮੌਤ ਦੇ ਘਾਟ ਉਤਾਰੇ ਪਤਨੀ ਤੇ ਪੁੱਤਰ

ਨੋਟ—ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਂ 'ਤੇ ਰੱਖੇ ਜਾਣ ਦੇ ਸਰਕਾਰ ਦੇ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ

Shyna

This news is Content Editor Shyna