ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਗੜ੍ਹਸ਼ੰਕਰ ਦੇ ਸਕੂਲ ਦਾ ਦੌਰਾ, ਵਿਦਿਆਰਥੀਆਂ ਨਾਲ ਮਨਾਇਆ ਜਨਮ ਦਿਨ
Thursday, Apr 21, 2022 - 05:18 PM (IST)
ਗੜ੍ਹਸ਼ੰਕਰ/ਚੰਡੀਗੜ੍ਹ (ਸੰਜੀਵ) : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ’ਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ।
ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ’ਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਉੱਤਰੀ ਅਫ਼ਗਾਨਿਸਤਾਨ ਦੀ ਮਸਜਿਦ ’ਚ ਜ਼ਬਰਦਸਤ ਧਮਾਕਾ, 10 ਲੋਕਾਂ ਦੀ ਮੌਤ
ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ’ਚ ਜਾ ਕੇ ਗੱਲਬਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਕਾਰੀ ਵੀ ਲਈ।
ਇਸ ਮੌਕੇ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਨਾਲ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ’ਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।