ਸਿੱਖਿਆ ਤੇ ਖੇਡ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਲੋੜ ਅਨੁਸਾਰ ਵਰਤਿਆ ਜਾਵੇਗਾ ਪੈਸਾ : ਮੀਤ ਹੇਅਰ

07/18/2022 6:05:01 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ ,ਗੁਪਤਾ, ਕੁਲਦੀਸ਼)- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਅਤੇ ਖੇਡ ਕਲਚਰ ਨੂੰ ਉਤਸ਼ਾਹਤ ਕਰਨ ਲਈ ਲੋੜ ਅਨੁਸਾਰ ਢੁੱਕਵੇਂ ਸਥਾਨ 'ਤੇ ਪੈਸੇ ਦੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਨੇ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਕੀਤਾ। 
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕਾ ਦਸੂਹਾ ਕਰਮਵੀਰ ਸਿੰਘ ਘੁੰਮਣ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸਰਕਾਰੀ ਕਾਲਜ ਟਾਂਡਾ ਵਿਖੇ ਪਹੁੰਚਣ 'ਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਹ ਕਾਲਜ ਸਟਾਫ਼ ਅਤੇ ਪਾਰਟੀ ਵਰਕਰਾਂ ਵੱਲੋਂ ਸਿੱਖਿਆ ਮੰਤਰੀ ਮੀਤ ਹੇਅਰ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ, ਜਿਸ ਉਪਰੰਤ ਉਨ੍ਹਾਂ ਗਿਆਨੀ ਕਰਤਾਰ ਸਿੰਘ ਜੀ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ

PunjabKesari

ਇਸ ਮੌਕੇ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿੱਚ ਬਣੀ ਗਰਾਊਂਡ ਦਾ ਨਿਰੀਖਣ ਕਰਦਿਆਂ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਮੀਤ ਹੇਅਰ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਹੋਰਨਾਂ ਸਰਕਾਰਾਂ ਦੇ ਵਾਂਗ ਪੰਜਾਬ ਦੇ ਲੋਕਾਂ ਦਾ ਪੈਸਾ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਸਿੱਖਿਆ ਦੇ ਮਿਆਰ ਅਤੇ ਖੇਡ ਕਲਚਰ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।  ਉਨ੍ਹਾਂ ਇਸ ਮੌਕੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਵਿਚ ਸਮੂਹ ਕਾਲਜ ਸਟਾਫ਼ ਅਤੇ ਉਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਲਈ ਢੁੱਕਵੇਂ ਸਮੇਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਗਿਆਨੀ ਕਰਤਾਰ ਸਿੰਘ ਜੀ ਦੀ ਯਾਦ ਵਿੱਚ ਬਣੇ ਇਸ ਵਿੱਦਿਅਕ ਅਦਾਰੇ ਦੀ ਮਹਾਨ ਗਰਾਊਂਡ ਜਿਸ ਨੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਉਸ ਗਰਾਊਂਡ ਦੀ ਬਿਹਤਰੀ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਇਸ ਦੇ ਟਰੈਕ ਅਤੇ  ਅਤੇ ਲੋੜ ਅਨੁਸਾਰ ਹੋਰ ਤਜਵੀਜ਼ ਤਿਆਰ ਕਰਕੇ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਸ ਗਰਾਊਂਡ ਦੇ ਟਰੈਕ ਵਿੱਚ ਸੁਧਾਰ ਕਰਨ ਦੀ ਬਜਾਏ ਬੇਲੋੜਾ ਖ਼ਰਚ ਕਰਕੇ ਸਰਕਾਰੀ ਖ਼ਜ਼ਾਨੇ 'ਤੇ ਬੋਝ ਪਾਇਆ ਗਿਆ ਹੈ। 

ਇਹ ਵੀ ਪੜ੍ਹੋ: ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਵੈਸ਼ਣੋ ਦੇਵੀ ਤੋਂ ਪਰਤ ਰਿਹਾ ਸੀ ਪਰਿਵਾਰ

PunjabKesari

ਉਨ੍ਹਾਂ ਇਸ ਮੌਕੇ ਯਕੀਨ ਦੁਆਇਆ ਕਿ 'ਆਪ' ਦੀ ਸਰਕਾਰ ਵੱਲੋਂ ਲੋੜ ਅਨੁਸਾਰ ਹੀ ਪੈਸੇ ਦੀ ਵਰਤੋਂ ਕਰਕੇ ਗਰਾਊਂਡ ਦੀ ਦਸ਼ਾ ਨੂੰ ਸੁਧਾਰਿਆ ਜਾਵੇਗਾ ਤਾਂ ਜੋ ਇਸ ਖੇਡ ਗਰਾਊਂਡ ਵਿੱਚ ਪ੍ਰੈਕਟਿਸ ਕਰਨ ਵਾਲੇ ਖਿਡਾਰੀਆਂ ਨੂੰ ਕਿਸੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸਿੱਖਿਆ ਮੰਤਰੀ ਪੰਜਾਬ ਨੂੰ ਵਿਸ਼ੇਸ਼ ਮੰਗ ਪੱਤਰ ਦੇ ਕੇ ਕਾਲਜ ਦੀ ਬਿਹਤਰੀ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ਗਈ। ਇਸ ਮੌਕੇ ਕਾਲਜ ਸਟਾਫ਼ ਵੱਲੋਂ ਮੀਤ ਹੇਅਰ ਅਤੇ ਹੋਰਨਾਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। 
ਇਸ ਮੌਕੇ ਐੱਸ. ਡੀ. ਐੱਮ. ਦਸੂਹਾ ਹਰਬੰਸ ਸਿੰਘ,  ਸਿੰਘ, ਡੀ. ਐੱਸ. ਪੀ ਟਾਂਡਾ ਕੁਲਵੰਤ ਸਿੰਘ, ਐੱਸ. ਐੱਚ. ਓ. ਟਾਂਡਾ ਉਂਕਾਰ ਸਿੰਘ ਬਰਾੜ, ਸਿਟੀ ਪ੍ਰਧਾਨ ਟਾਂਡਾ ਜਗਜੀਵਨ ਜੱਗੀ, ਸੁਖਵਿੰਦਰ ਸਿੰਘ ਅਰੋੜਾ, ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ, ਪ੍ਰੇਮ ਜੈਨ, ਕੇਸ਼ਵ ਸਿੰਘ ਸੈਣੀ, ਮੋਹਨ ਇੰਦਰ ਸਿੰਘ ਸੰਘਾ, ਗੁਰਦੀਪ ਸਿੰਘ ਹੈਪੀ, ਸੁਰਿੰਦਰ ਸਿੰਘ ਭਾਟੀਆ, ਵਿੱਕੀ ਮਹਿੰਦਰੂ, ਕੁਲਵੰਤ ਸਿੰਘ ਸੋਨੂੰ, ਬਲਜੀਤ ਸਿੰਘ ਸੈਣੀ, ਸੁਰਿੰਦਰ ਬਾਬਲਾ, ਕੁਲਵੰਤ ਸਿੰਘ ਜਹੂਰਾ, ਪ੍ਰੇਮ ਬਡਵਾਲ, ਗੋਲਡੀ ਵਰਮਾ,  ਚੌਧਰੀ ਭੁਪਿੰਦਰ ਸਿੰਘ ਸਲੇਮਪੁਰ, ਪ੍ਰੋ. ਮਨਮੋਹਨ ਸਿੰਘ ਆਦਿ ਹਾਜ਼ਰ ਸਨ। 
ਇਹ ਵੀ ਪੜ੍ਹੋ:  ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਬਣਾਇਆ ਬੰਧਕ, ਪਰਿਵਾਰ ਨੂੰ ਵੀਡੀਓ ਭੇਜ ਸੁਣਾਈ ਦੁੱਖ਼ ਭਰੀ ਦਾਸਤਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News