ਸਿੱਖਿਆ ਮੰਤਰੀ ਵਲੋਂ ਸ਼ਨੀਵਾਰ ਨੂੰ ਜਲੰਧਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ

Friday, Apr 27, 2018 - 06:01 PM (IST)

ਸਿੱਖਿਆ ਮੰਤਰੀ ਵਲੋਂ ਸ਼ਨੀਵਾਰ ਨੂੰ ਜਲੰਧਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਜਲੰਧਰ (ਅਮਿਤ ਗੁਪਤਾ) : ਜਲੰਧਰ ਵਿਚ ਰਾਸ਼ਟਰੀ ਖੇਡਾਂ ਦਾ ਆਯੋਜਨ ਹੋਣ ਦੀ ਖੁਸ਼ੀ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਨੀਵਾਰ ਨੂੰ ਜ਼ਿਲੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਬਾਕੀ ਜ਼ਿਲਿਆਂ ਦੇ ਵਿਦਿਆਰਥੀਆਂ ਅਤੇ ਸਟਾਫ ਲਈ ਵੀ ਛੁੱਟੀ ਹੋਵੇਗੀ।
ਸਿੱਖਿਆ ਮੰਤਰੀ ਨੇ ਇਹ ਐਲਾਨ ਖੇਡਾਂ ਦੇ ਸਮਾਪਨ ਮੌਕੇ 'ਤੇ ਮੰਚ 'ਤੇ ਸੰਬੋਧਨ ਦੌਰਾਨ ਕੀਤਾ। ਇਸ ਦੇ ਨਾਲ ਹੀ ਜ਼ਿਲਾ ਸਿੱਖਿਆ ਅਫਸਰ ਸਤਨਾਮ ਸਿੰਘ ਨੇ ਵੀ ਜਲੰਧਰ ਜ਼ਿਲੇ ਦੇ ਸਾਰੇ ਸਰਕਾਰੀ, ਪ੍ਰਾਇਮਰੀ, ਸੈਕੰਡਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।


Related News