ਪਟਿਆਲਾ : ਸਿੱਖਿਆ ਮੰਤਰੀ ਦੇ ਭਰੋਸੇ ਤੋਂ ਬਾਅਦ ਅਧਿਆਪਕਾਂ ਦਾ ਧਰਨਾ ਖਤਮ

12/01/2018 6:51:31 PM

ਟਿਆਲਾ : ਪਿਛਲੇ ਕਈ ਦਿਨਾਂ ਤੋਂ ਪਟਿਆਲਾ ਵਿਚ ਚੱਲਦਾ ਆ ਰਿਹਾ ਅਧਿਆਪਕਾਂ ਦਾ ਧਰਨਾ ਆਖਿਰ ਸਮਾਪਤ ਹੋ ਗਿਆ ਹੈ। ਅਧਿਆਪਕਾ ਨੇ ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਤਨਖਾਹ ਸੰਬੰਧੀ ਲਏ ਗਏ ਫੈਸਲਾ 'ਤੇ ਮੁੜ ਵਿਚਾਰ ਕੀਤਾ ਜਾਵੇਗਾ। ਸਿੱਖਿਆ ਮੰਤਰੀ ਦੇ ਐਲਾਨ ਤੋਂ ਬਾਅਦ  ਅਧਿਆਪਕਾ ਨੇ ਐਤਵਾਰ ਨੂੰ ਕੀਤੀ ਜਾਣ ਵਾਲੀ ਰੋਸ ਰੈਲੀ ਵੀ ਰੱਦ ਕਰ ਦਿੱਤੀ ਹੈ। 
ਸਿੱਖਿਆ ਮੰਤਰੀ ਓ. ਪੀ. ਸੋਨੀ ਪਟਿਆਲਾ ਵਿਖੇ ਅਧਿਆਪਕਾਂ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਸਨ ਅਤੇ ਅਧਿਆਪਕਾਂ ਨਾਲ ਗੱਲਬਾਤ ਤੋਂ ਬਾਅਦ ਸਿੱਖਿਆ ਮੰਤਰੀ ਨੇ ਪਿਛਲੇ ਮਹੀਨੇ ਕੀਤੇ ਤਬਾਦਲੇ ਅਤੇ ਸਸਪੈਨਸ਼ਨਾਂ ਰੱਦ ਕਰਨ ਦਾ ਐਲਾਨ ਕੀਤਾ। ਨਾਲ ਹੀ ਅਧਿਆਪਕਾਂ ਦੀ 3 ਤਰੀਕ ਨੂੰ ਸਿੱਖਿਆ ਮੰਤਰੀ ਅਤੇ 15 ਤਰੀਕ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਬੈਠਕ ਵੀ ਨਿਸ਼ਚਿਤ ਕੀਤੀ ਗਈ ਹੈ ਅਤੇ 5178 ਕੈਡਰ ਅਧਿਆਪਕਾਂ ਨੂੰ 2019 ਤੋਂ ਪੂਰੀ ਤਨਖਾਹ ਦੇਣ ਦਾ ਐਲਾਨ ਵੀ ਕੀਤਾ ਗਿਆ। ਇਸ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਖਤਮ ਕਰ ਦਿੱਤਾ।


Gurminder Singh

Content Editor

Related News