ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

Tuesday, Jul 04, 2017 - 12:55 PM (IST)

ਨਵਾਂਸ਼ਹਿਰ(ਤ੍ਰਿਪਾਠੀ, ਮਨੋਰੰਜਨ)— ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ 'ਚ ਗੁਣਾਤਮਕ ਸੁਧਾਰ ਲਿਆਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੋਮਵਾਰ ਨੂੰ ਜ਼ਿਲਾ ਸਿੱਖਿਆ ਅਧਿਕਾਰੀ ਹਰੀ ਕ੍ਰਿਸ਼ਨ ਦੀ ਅਗਵਾਈ 'ਚ ਗਠਿਤ ਕੀਤੀਆਂ ਗਈਆਂ 3 ਟੀਮਾਂ ਨੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ।
ਜਾਂਚ ਦੌਰਾਨ ਟੀਮਾਂ ਨੇ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਾਜ਼ਰੀ, ਸਫਾਈ ਵਿਵਸਥਾ, ਮਿਡ-ਡੇ ਮੀਲ, ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਅਤੇ ਸਿੱਖਿਆ ਸਹਾਇਕ ਗਤੀਵਿਧੀਆਂ ਦੀ ਜਾਂਚ ਕੀਤੀ। ਜ਼ਿਲਾ ਸਿੱਖਿਆ ਅਧਿਕਾਰੀ ਦੀ ਟੀਮ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਅਲਾਚੌਰ, ਗੜ੍ਹਸ਼ੰਕਰ ਰੋਡ ਨਵਾਂਸ਼ਹਿਰ 'ਤੇ ਸਰਕਾਰੀ ਪ੍ਰਾਇਮਰੀ ਸਕੂਲ, ਉੱਪ ਜ਼ਿਲਾ ਸਿੱਖਿਆ ਅਧਿਕਾਰੀ ਤਰਨਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਰਕਾਰੀ ਹਾਈ ਸਕੂਲ ਮੁੱਤੋਂ, ਮਿਡਲ ਅਤੇ ਪ੍ਰਾਇਮਰੀ ਸਕੂਲ ਰੱਖੜਾਂ ਬੇਟ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਕੰਗਣਾ ਬੇਟ ਅਤੇ ਪ੍ਰਿੰਸੀਪਲ ਮਨਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਸੜੋਆ, ਮਿਡਲ ਅਤੇ ਪ੍ਰਾਇਮਰੀ ਸਕੂਲ ਕਰੀਮਪੁਰ ਧਿਆਨੀ, ਮਿਡਲ ਅਤੇ ਪ੍ਰਾਇਮਰੀ ਸਕੂਲ ਕਰੀਮ ਚਾਹਵਾਲਾ, ਹਾਈ ਸਕੂਲ ਪੋਜੇਵਾਲ, ਮਿਡਲ ਸਕੂਲ ਸਿੰਘਪੁਰ, ਸੀ.ਸੈ. ਸਕੂਲ ਮਾਲੇਵਾਲ ਦੀ ਅਚਨਚੇਤ ਜਾਂਚ ਕੀਤੀ।ਇਸ ਮੌਕੇ ਉਨ੍ਹਾਂ ਨਾਲ ਪ੍ਰਮੋਦ ਚੰਦ, ਮੁੱਖ ਅਧਿਆਪਕ ਲਖਵੀਰ ਸਿੰਘ, ਸੁਮਿਤ ਸੋਢੀ ਆਦਿ ਹਾਜ਼ਰ ਸਨ।


Related News