ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਕਾਲੀਆਂ ਝੰਡੀਆਂ ਲੈ ਕੇ ਪੈਦਲ ਰੋਸ ਪ੍ਰਦਰਸ਼ਨ

Sunday, Jun 11, 2017 - 03:47 PM (IST)

ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਕਾਲੀਆਂ ਝੰਡੀਆਂ ਲੈ ਕੇ ਪੈਦਲ ਰੋਸ ਪ੍ਰਦਰਸ਼ਨ

ਗੁਰਦਾਸਪੁਰ - ਸਿੱਖਿਆ ਪ੍ਰੋਵਾਈਡਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਵੱਲ ਹੱਥਾਂ 'ਚ ਕਾਲੀਆਂ ਝੰਡੀਆਂ ਲੈ ਕੇ ਪੈਦਲ ਰੋਸ ਪ੍ਰਦਰਸ਼ਨ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ 6 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ। 

PunjabKesari
ਇਸ ਸਬੰਧ ਵਿਚ ਜਾਣਕਰੀ ਦਿੰਦੇ ਹੋਏ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਮਨਦੀਪ ਸਿੰਘ ਨੇ ਦਸਿਆ ਉਨ੍ਹਾਂ ਦੀਆਂ ਮੁਖ ਮੰਗਾ ਅਧਿਆਪਕਾਂ ਨੂੰ ਪੱਕੇ ਕਰਨਾ ਅਤੇ 6 ਮਹੀਨੇ ਤੋਂ ਰੁਕੀ ਤਨਖਾਹ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਫੰਡ ਵੀ ਪੰਜਾਬ ਸਰਕਾਰ ਵਲੋਂ ਪੂਰੇ ਨਹੀਂ ਦਿੱਤੇ ਜਾਂਦੇ। ਉਨ੍ਹਾਂ ਵਲੋਂ ਤਿੰਨ ਮਹੀਨੇ ਤੋਂ ਸਿੱਖਿਆ ਮੰਤਰੀ ਨਾਲ ਕਈ ਬਾਰ ਮੀਟਿੰਗ ਸਬੰਧੀ ਟਾਈਮ ਮੰਗਿਆ ਗਿਆ ਪਰ ਉਨ੍ਹਾਂ ਵਲੋਂ ਸਾਨੂੰ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜਦ ਤਕ ਉਨ੍ਹਾਂ ਨੂੰ ਲਿਖਤੀ ਰੂਪ 'ਚ ਮੀਟਿੰਗ ਲਈ ਸਮਾਂ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮਨੀਆਂ ਜਾਂਦੀਆਂ। ਉਨ੍ਹਾਂ ਵਲੋਂ ਅਧਿਆਪਕ ਟੈਂਕੀ ਉਪਰ ਚੜੇ ਰਹਿਣਗੇ । ਉਨ੍ਹਾਂ  ਦੱਸਿਆ ਇਸ ਐਕਸ਼ਨ ਤੋਂ ਬਾਅਦ ਪਟਿਆਲਾ ਵਿਚ ਰੈਲੀ ਕੀਤੀ ਜਾਵੇਗੀ ।  

PunjabKesari


Related News