ਸਿੱਖਿਆ ਸਕੱਤਰ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ

Thursday, Nov 19, 2020 - 07:22 PM (IST)

ਲੁਧਿਆਣਾ,(ਵਿੱਕੀ) : ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੇ ਸਕੂਲੀ ਸਿੱਖਿਆ ਦੇ ਵਿਕਾਸ ਲਈ ਨਿਰੰਤਰ ਕੋਸ਼ਿਸ਼ ਕੀਤੇ ਜਾ ਰਹੇ ਹਨ। ਸਕੂਲੀ ਸਿੱਖਿਆ ਦੇ ਵਿਕਾਸ ਲਈ ਅਤੇ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿੱਖਿਆ ਸਕੱਤਰ ਵੱਲੋਂ ਅੱਜ ਸਰਹੱਦੀ ਜ਼ਿਲ੍ਹਿਆਂ ਦੇ ਵੱਖ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕਰਕੇ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ  ਕੰਮਾਂ ਦੀ ਸ਼ਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਬੰਧੀ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਵੇਰੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਜੋੜ੍ਹਾ ਸਿੰਘਾ, ਅੰਮ੍ਰਿਤਸਰ ਦੇ ਕੱਥੂਨੰਗਲ, ਚਵਿੰਡਾ ਦੇਵੀ, ਗਹਿਰੀ ਮੰਡੀ, ਤਰਨਾਤਰਨ ਦੇ ਅਲਾਦੀਨਪੁਰ, ਅਲਾਣਾ, ਮੋਗਾ ਦੇ ਜਨੇਰ ਤੇ ਲੁਹਾਰਾ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲਾਂ ਵਿੱਚ ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਦਿਲ ਖੋਲ੍ਹ ਕੇ ਸ਼ਲਾਘਾ ਕਰਦਿਆਂ ਉਹਨਾਂ ਕੋਲੋਂ ਸਕੂਲਾਂ ਵਿੱਚ ਬਣਾਏ ਗਏ ਬੱਡੀ ਗਰੁੱਪਾਂ, ਸਮਾਰਟ ਸਕੂਲ ਮੁਹਿੰਮ , ਪੰਜਾਬ ਪ੍ਰਾਪਤੀ ਸਰਵੇਖਣ, ਲੀਗਲ ਲਿਟਰੇਸੀ ਕਲੱਬਾਂ, ਇਲੈਕਟੋਰਲ ਲਿਟਰੇਸੀ ਕਲੱਬਾਂ ਗਾਈਡੈਂਸ ਅਤੇ ਕੌਂਸਲਿਂਗ ਸੈੱਲ, ਮਸ਼ਾਲ ਪ੍ਰੋਜੈਕਟ, ਲਾਇਬ੍ਰੇਰੀ, ਕੰਪਿਊਟਰ ਲੈਬਾਂ, ਸਾਇੰਸ ਲੈਬਾਂ ਅਤੇ ਨਬਾਰਡ ਪ੍ਰੋਜੈਕਟ ਤਹਿਤ ਨਿਰਮਾਣ ਅਧੀਨ ਨਵੇਂ ਕਮਰਿਆਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਲੋ,ਕਾਂ ਵਿੱਚ ਲੈਕੇ ਜਾਣ ਲਈ ਪ੍ਰੇਰਿਤ ਕੀਤਾ ਅਤੇ ਹੋਰ ਵਧੀਆ ਤਰੀਕੇ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਸਿੱਖਿਆ ਸਕੱਤਰ ਦੇ ਇਸ ਦੌਰੇ ਨਾਲ ਅਧਿਆਪਕਾਂ ਵਿੱਚ ਉਤਸ਼ਾਹ ਦਾ ਮਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਸਦਕਾ ਸਮਾਜਿਕ ਭਾਈਚਾਰੇ ਦਾ ਝੁਕਾਅ ਸਰਕਾਰੀ ਸਕੂਲਾਂ ਵੱਲ ਹੋਇਆ ਹੈ, ਜਿਸ ਕਰਕੇ ਇਸ ਸਾਲ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ 'ਚ ਰਿਕਾਰਡ ਤੋੜ ਵਾਧਾ ਹੋਇਆ ਹੈ। ਇਸ ਦਾ ਸਾਰਾ ਸਿਹਰਾ ਮਿਹਨਤੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਜਾਂਦਾ ਹੈ। ਇਸ ਦੇ ਨਾਲ-ਨਾਲ ਕੋਵਿਡ -19 ਮਹਾਂਮਾਰੀ ਦੇ ਦੌਰ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਤੱਕ ਵੱਖ-ਵੱਖ ਮਾਧਿਅਮਾਂ ਦੁਆਰਾ ਸਾਕਾਰਤਮਕ ਪਹੁੰਚ ਬਣਾਉਂਦੇ ਹੋਏ ਆਨ-ਲਾਈਨ ਸਿੱਖਿਆ ਵੀ ਪ੍ਰਦਾਨ ਕੀਤੀ ਗਈ। ਜਿਸ ਕਰਕੇ ਵਿਦਿਆਰਥੀਆਂ ਦੀ ਮਹਾਂਮਾਰੀ ਦੇ ਇਸ ਮੁਸ਼ਕਲ ਦੌਰ ਵਿੱਚ ਵੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਈ।


Deepak Kumar

Content Editor

Related News