ਪੰਜਾਬ 'ਚ ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ, ਸਰਕਾਰ ਨੇ ਜਾਰੀ ਕੀਤੀ ਗ੍ਰਾਂਟ

Monday, Nov 21, 2022 - 08:27 PM (IST)

ਪੰਜਾਬ 'ਚ ਹੁਣ ਖਿਡੌਣਿਆਂ ਰਾਹੀਂ ਵੀ ਦਿੱਤੀ ਜਾਵੇਗੀ ਸਿੱਖਿਆ, ਸਰਕਾਰ ਨੇ ਜਾਰੀ ਕੀਤੀ ਗ੍ਰਾਂਟ

ਚੰਡੀਗੜ੍ਹ : ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਸੂਬੇ ਭਰ ਵਿਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਸ ਲਈ ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 12,846 ਸਕੂਲਾਂ ਵਿਚ ਸਥਿਤ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਆਧੁਨਿਕ ਢੰਗਾਂ ਰਾਹੀਂ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਨਾਲ ਵਿਦਿਆਰਥੀਆਂ ਨੂੰ ਸਿਹਤ ਸੰਭਾਲ, ਸਾਫ਼-ਸਫਾਈ ਅਤੇ ਸਿਹਤ-ਸੁਰੱਖਿਆ ਅਤੇ ਚੰਗੇ ਅਤੇ ਮਾੜੇ ਇਰਾਦੇ ਨਾਲ ਛੋਹਣ ਬਾਰੇ ਵੀ ਜਾਗਰੂਕ ਕੀਤਾ ਜਾ ਸਕੇਗਾ।

ਇਹ ਖ਼ਬਰ ਵੀ ਪੜ੍ਹੋ - ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਦਵਾਈਆਂ ਲੈਣ ਤੋਂ ਕੀਤਾ ਇਨਕਾਰ

ਉਨ੍ਹਾਂ ਕਿਹਾ ਕਿ ਬੀਤੇ ਸਾਲਾਂ ਦੇ ਮੁਕਾਬਲੇ ਇਸ ਵਰ੍ਹੇ ਸਰਕਾਰੀ ਸਕੂਲਾਂ ਵਿਚ ਸਥਿਤ ਪ੍ਰੀ- ਪ੍ਰਾਇਮਰੀ ਜਮਾਤਾਂ ਵਿਚ ਦਾਖ਼ਲੇ ਲਈ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News