ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ
Monday, Dec 18, 2023 - 02:03 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਧੀਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ’ਚ ਕੁਪੋਸ਼ਣ ਅਤੇ ਅਨੀਮੀਆ ਦੇ ਖ਼ਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖ਼ਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ 'ਚੋ ਕੁਪੋਸ਼ਣ ਦਾ ਖ਼ਾਤਮਾ ਕੀਤਾ ਜਾ ਸਕੇ। ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖ਼ਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ’ਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖ਼ਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ। ਮੰਤਰੀ ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ’ਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ. ਜੀ. ਆਈ. ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬੀ. ਡੀ. ਪੀ. ਓ. ਖੰਨਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8