ਜਲੰਧਰ 'ਚ ਮਨਾਈ ਗਈ ਈਦ: ਚਰਨਜੀਤ ਚੰਨੀ, ਸੁਸ਼ੀਲ ਰਿੰਕੂ ਸਣੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

Monday, Jun 17, 2024 - 09:49 AM (IST)

ਜਲੰਧਰ 'ਚ ਮਨਾਈ ਗਈ ਈਦ: ਚਰਨਜੀਤ ਚੰਨੀ, ਸੁਸ਼ੀਲ ਰਿੰਕੂ ਸਣੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਜਲੰਧਰ (ਸੋਨੂੰ ਮਹਾਜਨ): ਅੱਜ ਮੁਸਲਮਾਨ ਭਾਈਚਾਰੇ ਵੱਲੋਂ ਈਦ-ਉੱਲ-ਅਜ਼ਹਾ (ਬਕਰੀਦ) ਮਨਾਈ ਜਾ ਰਹੀ ਹੈ। ਇਸੇ ਤਹਿਤ ਜਲੰਧਰ ਵਿਚ ਵੀ ਇਹ ਤਿਉਹਾਰ ਮਨਾਇਆ ਗਿਆ।

PunjabKesari

ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਈਦ ਦੀਆਂ ਖ਼ੁਸ਼ੀਆਂ ਮਨਾਈਆਂ ਤੇ ਇਕ ਦੂਜੇ ਦੇ ਗਲੇ ਮਿਲ ਕੇ ਵਧਾਈਆਂ ਦਿੱਤੀਆਂ। 

PunjabKesari

ਇਹ ਖ਼ਬਰ ਵੀ ਪੜ੍ਹੋ - NRI ਜੋੜੇ ਦੀ ਕੁੱਟਮਾਰ ਦਾ ਮਾਮਲਾ: MP ਚੰਨੀ ਨੇ ਸਿੱਖ ਜਥੇਬੰਦੀਆਂ ਮੂਹਰੇ ਹਿਮਾਚਲ ਦੇ CM ਨੂੰ ਲਾ ਲਿਆ ਫ਼ੋਨ (ਵੀਡੀਓ)

PunjabKesari

ਇਸ ਮੌਕੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਹਸਤੀਆਂ ਨੇ ਸ਼ਮੂਲੀਅਤ ਕੀਤੀ ਤੇ ਰਲ਼ ਮਿਲ ਕੇ ਈਦ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News