ਅਜਨਾਲਾ ਦੇ ਸਕੂਲ ’ਚ ਵਾਪਰਿਆ ਵੱਡਾ ਹਾਦਸਾ, ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

Saturday, Aug 19, 2023 - 06:28 PM (IST)

ਅਜਨਾਲਾ ਦੇ ਸਕੂਲ ’ਚ ਵਾਪਰਿਆ ਵੱਡਾ ਹਾਦਸਾ, ਅੱਠਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ

ਅਜਨਾਲਾ (ਗੁਰਜੰਟ) : ਸਥਾਨਕ ਸ਼ਹਿਰ ਅਜਨਾਲਾ ਦੇ ਵਾਰਡ ਨੰਬਰ 7 ਆਦਰਸ਼ ਨਗਰ ਵਿਖੇ ਬਾਬਾ ਬੁੱਢਾ ਪਬਲਿਕ ਹਾਈ ਸਕੂਲ ’ਚ ਪੜ੍ਹਦੇ ਵਿਦਿਆਰਥੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਰਜਨ ਸਾਬਰੀ ਨਾਮ ਦਾ ਵਿਦਿਆਰਥੀ ਜੋ ਕਿ ਬਾਬਾ ਬੁੱਢਾ ਪਬਲਿਕ ਹਾਈ ਸਕੂਲ ਅਜਨਾਲਾ ਵਿਖੇ ਅੱਠਵੀਂ ਜਮਾਤ ਵਿਚ ਪੜ੍ਹਦਾ ਸੀ ਅਤੇ ਸਕੂਲ ਜਾਣ ਤੋਂ ਬਾਅਦ ਜਦੋਂ ਉਹ ਸਕੂਲ ਅੰਦਰ ਆਪਣੇ ਸਾਥੀਆਂ ਨਾਲ ਖੇਡ ਰਿਹਾ ਸੀ ਤਾਂ ਅਚਾਨਕ ਪੱਖੇ ਦੀਆਂ ਤਾਰਾਂ ’ਚੋਂ ਉਸ ਨੂੰ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਜਾਣ ’ਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ

ਇਸ ਮੌਕੇ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਵੱਲੋਂ ਸਕੂਲ ਦੇ ਸਟਾਫ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਕਿ ਕਰੰਟ ਲੱਗਣ ਤੋਂ ਬਾਅਦ ਕਾਫੀ ਦੇਰ ਤੱਕ ਸਕੂਲ ਦੇ ਸਟਾਫ ਵੱਲੋਂ ਉਸਨੂੰ ਸਕੂਲ ਅੰਦਰ ਹੀ ਰੱਖਿਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ, ਜੇ ਸਕੂਲ ਸਟਾਫ ਵੱਲੋਂ ਸਾਡੇ ਬੱਚੇ ਨੂੰ ਮੌਕੇ ’ਤੇ ਨਜ਼ਦੀਕੀ ਹਸਪਤਾਲ ਵਿਚ ਜਲਦੀ ਪਹੁੰਚਾਇਆ ਜਾਂਦਾ ਤਾਂ ਸ਼ਾਇਦ ਬੱਚਾ ਬੱਚ ਸਕਦਾ ਸੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਆਰਤੀ ਨੇ ਦੱਸਿਆ ਕਿ ਸਕੂਲ ਵਿਚ ਅੱਧੀ ਛੁੱਟੀ ਹੋਈ ਸੀ ਜਿਸ ਦੌਰਾਨ ਇਸ ਵਿਦਿਆਰਥੀ ਵੱਲੋਂ ਫਰਾਟੇ ਪੱਖੇ ਦੀ ਸਾਈਡ ਘੁਮਾਉਣ ’ਤੇ ਕਰੰਟ ਲੱਗ ਗਿਆ ਜਿਸ ਨੂੰ ਤੁਰੰਤ ਹਸਪਤਾਲ ਵਿਖੇ ਲਿਜਾਇਆ ਗਿਆ ਸੀ। ਮੌਕੇ ’ਤੇ ਪਹੁੰਚੇ ਪੁਲਸ ਥਾਣਾ ਅਜਨਾਲਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਵਿਦਿਆਰਥੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 3 ਵਰ੍ਹਿਆਂ ਦੇ ਪੁੱਤ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਓ ਦਾ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News