ਸੜਕ ਹਾਦਸੇ ''ਚ ਬਜ਼ੁਰਗ ਦੀ ਮੌਤ
Monday, Feb 05, 2018 - 01:33 AM (IST)

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਰਾਸ਼ਟਰੀ ਮਾਰਗ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਐਕਟਿਵਾ ਸਵਾਰ ਬਜ਼ੁਰਗ ਦੀ ਮੌਤ ਹੋ ਗਈ।
ਜਾਂਚ ਅਧਿਕਾਰੀ ਹੌਲਦਾਰ ਅਸ਼ਰਫ ਖਾਨ ਨੇ ਦੱਸਿਆ ਕਿ ਮ੍ਰਿਤਕ ਉਜਾਗਰ ਸਿੰਘ (81) ਪੁੱਤਰ ਜੀਤ ਸਿੰਘ ਵਾਸੀ ਹੇਠਲਾ ਦੋਲੋਵਾਲ ਆਪਣੇ ਲੜਕੇ ਪਰਮਜੀਤ ਸਿੰਘ ਨਾਲ ਐਕਟਿਵਾ ਪਿੱਛੇ ਬੈਠ ਕੇ ਮੱਸੇਵਾਲ ਤੋਂ ਵਾਪਸ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਪਿੰਡ ਦੇਹਣੀ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਨੂੰ ਜਾ ਰਹੇ ਟਰੱਕ ਦੀ ਲਪੇਟ ਵਿਚ ਆ ਗਿਆ।
ਇਸ ਹਾਦਸੇ 'ਚ ਬਜ਼ੁਰਗ ਦੀ ਟਾਇਰ ਹੇਠ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਲੜਕੇ ਦਾ ਬਚਾਅ ਹੋ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।