ਨਵੇਂ ਸਾਲ ''ਤੇ ਬਜ਼ੁਰਗ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ
Tuesday, Jan 01, 2019 - 05:34 PM (IST)

ਅਬੋਹਰ (ਰਹੇਜਾ) : ਸੀਡਫਾਰਮ ਵਾਸੀ ਇਕ ਬਜ਼ੁਰਗ ਨੇ ਅੱਜ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਦਰਖਤ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ 65 ਸਾਲਾ ਹਰ ਸਿੰਘ ਪੁੱਤਰ ਹਾਕਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਰੂਪ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸਦੇ ਚਲਦੇ ਅੱਜ ਤੜਕੇ ਉਸਨੇ ਪਿੰਡ ਦੇ ਨੇੜੇ ਵਿਖੇ ਇਕ ਦਰਖਤ ਨਾਲ ਫਾਹਾ ਲਗਾਕੇ ਆਤਮਹੱਤਿਆ ਕਰ ਲਈ।
ਆਲੇ-ਦੁਆਲੇ ਦੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਚੌਂਕੀ ਸੀਡ ਫਾਰਮ ਪੁਲਸ ਨੂੰ ਦਿੱਤੀ ਜਿਸ 'ਤੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹੇਠਾਂ ਲਾਹ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਫਿਲਹਾਲ ਪੁਲਸ ਵਲੋਂ ਮਾਮਲੇ 'ਚ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।